ਸੀਤਾਪੁਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਦੇ ਰਾਮਪੁਰ ਕਲਾਂ ਖੇਤਰ ਦੇ ਇਕ ਪਿੰਡ 'ਚ ਐਤਵਾਰ ਦੁਪਹਿਰ ਤਿੰਨ ਨਾਬਾਲਗ ਮੁੰਡਿਆਂ ਨੇ 11 ਸਾਲਾ ਇਕ ਕੁੜੀ ਨਾਲ ਸਮੂਹਿਕ ਜਬਰ ਜ਼ਿਨਾਹ ਕੀਤਾ। ਪੁਲਸ ਸੂਤਰਾਂ ਅਨੁਸਾਰ, ਰਾਮਪੁਰ ਕਲਾਂ ਥਾਣਾ ਖੇਤਰ ਦੇ ਇਕ ਪਿੰਡ 'ਚ 11 ਸਾਲਾ ਇਕ ਕੁੜੀ ਇਕ ਇੱਟ ਭੱਠੇ ਕੋਲ ਆਪਣੀਆਂ ਬੱਕਰੀਆਂ ਚਰਾਉਣ ਗਈ ਸੀ, ਜਿੱਥੇ 15 ਸਾਲ ਦੇ ਤਿੰਨ ਮੁੰਡਿਆਂ ਨਾਲ ਉਸ ਨਾਲ ਸਮੂਹਿਕ ਜਬਰ ਜ਼ਿਨਾਹ ਕੀਤਾ। ਸੂਤਰਾਂ ਅਨੁਸਾਰ ਕੁੜੀ ਨੇ ਘਰ ਪਹੁੰਚ ਕੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਘਟਨਾ ਬਾਰੇ ਦੱਸਿਆ।
ਸੂਤਰਾਂ ਨੇ ਦੱਸਿਆ ਕਿ ਕੁੜੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਤਿੰਨ ਦੋਸ਼ੀ ਮੁੰਡਿਆਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 376 ਡੀਬੀ (12 ਸਾਲ ਤੋਂ ਘੱਟ ਉਮਰ ਦੀ ਕੁੜੀ ਨਾਲ ਸਮੂਹਿਕ ਜਬਰ ਜ਼ਿਨਾਹ) ਅਤੇ ਪੋਕਸੋ ਐਕਟ ਦੀ ਧਾਰਾ 'ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਕਿਹਾ ਕਿ ਸਾਰੇ ਦੋਸ਼ੀ ਲਗਭਗ 15 ਸਾਲ ਦੇ ਹਨ। ਸੂਤਰਾਂ ਅਨੁਸਾਰ ਪੀੜਤ ਕੁੜੀ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਸਿਧੌਲੀ ਦੇ ਪੁਲਸ ਖੇਤਰ ਅਧਿਕਾਰੀ ਆਲੋਕ ਪ੍ਰਸਾਦ ਨੇ ਦੱਸਿਆ ਕਿ 11 ਸਾਲਾ ਕੁੜੀ ਨਾਲ ਤਿੰਨ ਮੁੰਡਿਆਂ ਨੇ ਸਮੂਹਿਕ ਜਬਰ ਜ਼ਿਨਾਹ ਕੀਤਾ ਹੈ। ਉਨ੍ਹਾਂ ਦੱਸਿਆ ਕਿ ਤਿੰਨੋਂ ਮੁੰਡੇ ਨਾਬਾਲਗ ਹਨ ਅਤੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਹਸਪਤਾਲ ਅਗਨੀਕਾਂਡ: ਸੌਰਭ ਭਾਰਦਵਾਜ ਨੇ ਬੁਲਾਈ ਅਧਿਕਾਰੀਆਂ ਦੀ ਬੈਠਕ
NEXT STORY