ਰਾਊਰਕੇਲਾ - ਇਥੇ ਇਕ ਨਾਬਾਲਗ ਲੜਕੀ ਨਾਲ 3 ਲੋਕਾਂ ਨੇ ਕਥਿਤ ਤੌਰ ’ਤੇ ਸਮੂਹਿਕ ਜਬਰ-ਜ਼ਨਾਹ ਕੀਤਾ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਿੰਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪੁਲਸ ਮੁਤਾਬਕ ਇਹ ਘਟਨਾ 3 ਦਿਨ ਪਹਿਲਾਂ ਉਸ ਸਮੇਂ ਵਾਪਰੀ ਜਦੋਂ 15 ਸਾਲਾ ਲੜਕੀ ਆਪਣੇ ਪਰਿਵਾਰ ਨਾਲ ਝਗੜਾ ਕਰਨ ਮਗਰੋਂ ਰਾਊਰਕੇਲਾ ਬੱਸ ਸਟੈਂਡ ਦੇ ਨੇੜੇ-ਤੇੜੇ ਘੁੰਮ ਰਹੀ ਸੀ। ਪੁਲਸ ਨੇ ਲੜਕੀ ਦੀ ਸ਼ਿਕਾਇਤ ਦੇ ਹਵਾਲੇ ਤੋਂ ਦੱਸਿਆ ਕਿ ਤਿੰਨੋ ਮੁਲਜ਼ਮਾਂ ਨੇ ਉਸ ਨੂੰ ਕੰਮ ਦਿਵਾਉਣ ਦਾ ਵਾਅਦਾ ਕੀਤਾ ਸੀ ਅਤੇ ਬਿਸਰਾ ਇਲਾਕੇ ਵਿਚ ਇਕ ਘਰ ’ਚ ਲੈ ਗਏ। ਉਥੇ ਰਹਿੰਦੇ ਹੋਏ ਉਨ੍ਹਾਂ ਨੇ ਲੜਕੀ ਨਾਲ ਕਥਿਤ ਤੌਰ ’ਤੇ ਜਬਰ-ਜ਼ਨਾਹ ਕੀਤਾ।
ਡੰਪਰ ਨੇ ਸਵਾਰੀਆਂ ਨਾਲ ਭਰੀ ਬੱਸ ਨੂੰ ਮਾਰੀ ਟੱਕਰ, ਅੱਧੀ ਰਾਤੀ ਪੈ ਗਿਆ ਚੀਕ-ਚਿਹਾੜਾ
NEXT STORY