ਜੈਪੁਰ : ਰਾਜਸਥਾਨ ਦੇ ਜੋਧਪੁਰ 'ਚ ਇਕ 15 ਸਾਲਾ ਲੜਕੀ ਨਾਲ ਦੋ ਵਿਅਕਤੀਆਂ ਨੇ ਕਥਿਤ ਤੌਰ 'ਤੇ ਸਮੂਹਿਕ ਬਲਾਤਕਾਰ ਕੀਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਮੁਤਾਬਕ ਇਸ ਮਾਮਲੇ ਵਿੱਚ ਦੋ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜੋਧਪੁਰ ਸਿਟੀ (ਪੱਛਮੀ) ਦੇ ਸਹਾਇਕ ਪੁਲਸ ਕਮਿਸ਼ਨਰ ਅਨਿਲ ਕੁਮਾਰ ਨੇ ਦੱਸਿਆ ਕਿ ਲੜਕੀ ਐਤਵਾਰ ਰਾਤ ਤੋਂ ਘਰੋਂ ਲਾਪਤਾ ਸੀ।
ਕੁਮਾਰ ਨੇ ਦੱਸਿਆ ਕਿ ਉਹ ਮਹਾਤਮਾ ਗਾਂਧੀ ਸਰਕਾਰੀ ਹਸਪਤਾਲ ਦੇ ਬਾਹਰ ਪਹੁੰਚੀ ਸੀ, ਜਿੱਥੇ ਦੋ ਨੌਜਵਾਨ ਉਸ ਨੂੰ ਹਸਪਤਾਲ ਦੇ ਪਿੱਛੇ ਸਥਿਤ 'ਡੰਪਿੰਗ ਯਾਰਡ' ਵਿੱਚ ਲੈ ਗਏ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਪੁਲਸ ਦਾ ਕਹਿਣਾ ਹੈ ਕਿ ਇਹ ਮਾਮਲਾ ਸੋਮਵਾਰ ਨੂੰ ਉਸ ਸਮੇਂ ਸਾਹਮਣੇ ਆਇਆ ਜਦੋਂ ਉਹ ਯਾਰਡ ਤੋਂ ਬਾਹਰ ਆਈ। ਕੁਮਾਰ ਨੇ ਦੱਸਿਆ ਕਿ ਮਾਮਲੇ 'ਚ ਦੋ ਸ਼ੱਕੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਘਟਨਾ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਕਾਂਗਰਸ ਦੇ ਸੂਬਾ ਪ੍ਰਧਾਨ ਗੋਵਿੰਦ ਸਿੰਘ ਦੋਤਸਰਾ ਨੇ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਗਹਿਲੋਤ ਨੇ 'ਐਕਸ' 'ਤੇ ਲਿਖਿਆ ਕਿ ਜੋਧਪੁਰ ਦੇ ਮਹਾਤਮਾ ਗਾਂਧੀ ਸਰਕਾਰੀ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਰਾਜਸਥਾਨ ਵਿੱਚ ਬਣੇ ਜੰਗਲ ਰਾਜ ਦੀ ਇੱਕ ਹੋਰ ਮਿਸਾਲ ਹੈ।
ਗਹਿਲੋਤ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਜੋਧਪੁਰ 'ਚ ਲੋਕ ਨੁਮਾਇੰਦੇ ਤੇ ਪੁਲਸ ਦੋਵੇਂ ਹੀ ਕਾਨੂੰਨ ਵਿਵਸਥਾ ਵੱਲ ਕੋਈ ਧਿਆਨ ਨਹੀਂ ਦੇ ਰਹੇ ਹਨ, ਜਿਸ ਕਾਰਨ ਅਪਰਾਧੀਆਂ ਦਾ ਦਿਨ-ਬ-ਦਿਨ ਹੌਸਲਾ ਵਧ ਰਿਹਾ ਹੈ। ਸਾਡੇ ਸ਼ਾਂਤਮਈ ਅਤੇ ਅਪਰਾਧ ਮੁਕਤ ਜੋਧਪੁਰ ਨੂੰ ਭਾਜਪਾ ਦੇ ਕੁਸ਼ਾਸਨ ਨੇ ਬਰਬਾਦ ਕਰ ਦਿੱਤਾ ਹੈ। ਦੋਤਾਸਾਰਾ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਅਜਿਹਾ ਕੋਈ ਜ਼ਿਲ੍ਹਾ ਨਹੀਂ ਹੈ ਜਿੱਥੇ ਔਰਤਾਂ ਵਿਰੁੱਧ ਅਪਰਾਧ ਨਹੀਂ ਹੋ ਰਹੇ ਹਨ ਸਿਸਟਮ ਹੁਣ ਨਹੀਂ ਰਿਹਾ।
ਗੁਜਰਾਤ 'ਚ ਮੀਂਹ ਦਾ ਕਹਿਰ! 7 ਲੋਕਾਂ ਦੀ ਮੌਤ, ਉਫਾਨ 'ਤੇ ਨਦੀਆਂ
NEXT STORY