ਗੁਹਾਟੀ- ਇਕ ਨਾਬਾਲਗ ਕੁੜੀ ਨਾਲ ਕਈ ਮਹੀਨਿਆਂ ਤੱਕ ਜਬਰ ਜ਼ਿਨਾਹ ਕੀਤੇ ਜਾਣ ਦੇ ਦੋਸ਼ 'ਚ ਉਸ ਦੇ ਗੁਆਂਢੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਜਾਲੁਕਬਾੜੀ ਪੁਲਸ ਥਾਣੇ ਦੇ ਇੰਚਾਰਜ ਰਿਤੂਜੋਤੀ ਨਾਥ ਨੇ ਦੱਸਿਆ ਕਿ ਇਹ ਘਟਨਾ ਗੁਹਾਟੀ 'ਚ ਵਾਪਰੀ ਅਤੇ 46 ਸਾਲਾ ਗੁਆਂਢੀ ਪੀੜਤ ਪਰਿਵਾਰ ਦਾ ਰਿਸ਼ਤੇਦਾਰ ਸੀ। ਉਨ੍ਹਾਂ ਕਿਹਾ,''ਕੁੜੀ ਨਾਲ ਮੰਗਲਵਾਰ ਨੂੰ ਵੀ ਜਬਰ ਜ਼ਿਨਾਹ ਕੀਤਾ ਗਿਆ। ਫਿਰ ਉਸ ਨੇ ਆਪਣੀ ਮਾਂ ਨੂੰ ਸਭ ਕੁਝ ਦੱਸ ਦਿੱਤਾ। ਉਸ ਨੇ ਦਾਅਵਾ ਕੀਤਾ ਕਿ ਦੋਸ਼ੀ ਨੇ ਕਈ ਮਹੀਨਿਆਂ ਤੱਕ ਉਸ ਨਾਲ ਵਾਰ-ਵਾਰ ਜਬਰ ਜ਼ਿਨਾਹ ਕੀਤਾ ਅਤੇ ਉਸ ਨੂੰ ਧਮਕਾਇਆ।''
ਨਾਥ ਨੇ ਦੱਸਿਆ ਕਿ ਮੰਗਲਵਾਰ ਨੂੰ ਨਾਬਾਲਗ ਕੁੜੀ ਦੀ ਮੈਡੀਕਲ ਜਾਂਚ ਕੀਤੀ ਗਈ ਅਤੇ ਪੂਰੀ ਰਿਪੋਰਟ ਦਾ ਇੰਤਜ਼ਾਰ ਹੈ। ਉਨ੍ਹਾਂ ਕਿਹਾ,''ਅਸੀਂ ਅਪਰਾਧੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਅਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਿਸ਼ਤਿਆਂ ਦਾ ਘਾਣ: ਧੀ ਨੇ ਪ੍ਰੇਮੀ ਨਾਲ ਮਿਲ ਕੇ ਮਾਂ ਨੂੰ ਦਿੱਤੀ ਦਰਦਨਾਕ ਮੌ.ਤ
NEXT STORY