ਸ਼ਿਮਲਾ (ਵਾਰਤਾ)- ਹਿਮਾਚਲ ਪ੍ਰਦੇਸ਼ 'ਚ ਬੁੱਧਵਾਰ ਨੂੰ ਮੋਹਲੇਧਾਰ ਮੀਂਹ ਕਾਰਨ ਜ਼ਮੀਨ ਖਿਸਕ ਗਈ। ਜ਼ਮੀਨ ਖਿਸਕਣ ਕਾਰਨ 14 ਸਾਲਾ ਇਕ ਬੱਚੀ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖ਼ਮੀ ਹੋ ਗਏ। ਪੁਲਸ ਸੁਪਰਡੈਂਟ ਸ਼ਿਮਲਾ ਮੋਨਿਕਾ ਭੁਟੁੰਗੁਰੂ ਨੇ ਕਿਹਾ ਕਿ ਘਟਨਾ ਸਵੇਰੇ ਕਰੀਬ 5.30 ਵਜੇ ਢੱਲੀ ਸੁਰੰਗ ਕੋਲ ਵਾਪਰੀ। ਪਰਿਵਾਰ ਦੇ ਮੈਂਬਰਾਂ ਦੀ ਪਛਾਣ ਕਰੀਨਾ (14), ਆਸ਼ਾ (16) ਅਤੇ ਕੁਲਵਿੰਦਰ (24) ਵਜੋਂ ਹੋਈ ਹੈ, ਜੋ ਹਰਿਆਣਾ ਦੇ ਜ਼ੀਰਕਪੁਰ ਦੇ ਸਤਪਾਲ ਪਿੰਡ ਤੋਂ ਹਨ।
ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ : ਮੰਡੀ 'ਚ ਵਾਪਰਿਆ ਭਿਆਨਕ ਹਾਦਸਾ, ਤਿੰਨ ਲੋਕਾਂ ਦੀ ਮੌਤ
ਮੌਸਮ ਵਿਭਾਗ ਨੇ ਬੁੱਧਵਾਰ ਨੂੰ ਕੁਝ ਥਾਂਵਾਂ 'ਤੇ ਜ਼ਿਆਦਾ ਮੀਂਹ ਪੈਣ ਅਤੇ ਬਿਜਲੀ ਡਿੱਗਣ ਦੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਮੰਗਲਵਾਰ ਨੂੰ ਮੰਡੀ ਜ਼ਿਲ੍ਹੇ 'ਚ ਤੇਜ਼ ਰਫ਼ਤਾਰ ਟਰੱਕ ਅਚਾਨਕ ਇਕ ਘਰ 'ਚ ਵੜ ਗਿਆ। ਇਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਇਕ ਜ਼ਖ਼ਮੀ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਮਾਤਮ ਪਸਰ ਗਿਆ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
‘ਨੂਪੁਰ ਦਾ ਸਿਰ ਕਲਮ ਕਰਨ ਵਾਲੇ ਨੂੰ ਆਪਣਾ ਘਰ ਦੇਵਾਂਗਾ’, ਕਹਿਣ ਵਾਲਾ ਦਰਗਾਹ ਦਾ ਖਾਦਿਮ ਗ੍ਰਿਫ਼ਤਾਰ
NEXT STORY