ਕੌਸ਼ੰਬੀ— ਕੌਸ਼ੰਬੀ ਜ਼ਿਲੇ ਦੇ ਇਕ ਪਿੰਡ 'ਚ ਦੋ ਨੌਜਵਾਨਾਂ ਨੇ 14 ਸਾਲਾਂ ਲੜਕੀ ਨਾਲ ਬਲਾਤਕਾਰ ਕੀਤਾ। ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਨੇ ਅੱਜ ਇਸ ਗੱਲ ਦੀ ਜਾਣਕਾਰੀ ਦਿੱਤੀ। ਪੁਲਸ ਐੈੱਸ.ਪੀ. ਪ੍ਰਤਾਪ ਕੁਮਾਰ ਗੁਪਤਾ ਨੇ ਦੱਸਿਆ ਕਿ ਦੋਸ਼ ਹੈ ਕਿ ਇਕ ਮਹਿਲਾ ਲੜਕੀ ਨੂੰ ਵਰਗਲਾ ਕੇ ਸੁਨਸਾਨ ਜਗ੍ਹਾ 'ਤੇ ਲੈ ਗਏ ਅਤੇ ਉਸ ਨੂੰ ਨੌਜਵਾਨਾਂ ਦੇ ਹਵਾਲੇ ਕਰ ਦਿੱਤਾ।
ਇਸ ਤੋਂ ਬਾਅਦ ਨੌਜਵਾਨ ਨੇ ਸ਼ੁੱਕਰਵਾਰ ਨੂੰ ਉਸ ਨਾਲ ਕਥਿਤ ਰੂਪ 'ਚ ਬਲਾਤਕਾਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪੀੜਤ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਇਸ ਸੰਬੰਧ 'ਚ ਮਾਮਲਾ ਦਰਜ ਕੀਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਬਬਲੂ ਪ੍ਰਜਾਪਤੀ ਅਤੇ ਭੈਯਨ ਦੇ ਤੌਰ 'ਤੇ ਹੋਈ ਹੈ ਅਤੇ ਦੋਸ਼ੀ ਮਹਿਲਾ ਦੀ ਪਛਾਣ ਸਵਿਤਾ ਪ੍ਰਜਾਪਤੀ ਦੇ ਤੌਰ 'ਤੇ ਹੋਈ ਹੈ।
ਐੱਸ.ਪੀ. ਨੇ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਲੜਕੀ ਨੂੰ ਮੈਡੀਕਲ ਜਾਂਚ ਲਈ ਭੇਜਿਆ ਗਿਆ ਹੈ।
ਸ਼ਾਹ ਬੋਲੇ- ਰਾਏਬਰੇਲੀ ਨੇ ਵੰਸ਼ਵਾਦ ਦੇਖਿਆ, ਵਿਕਾਸ ਨਹੀਂ
NEXT STORY