ਫਰੀਦਾਬਾਦ — ਫਰੀਦਾਬਾਦ 'ਚ 15 ਸਾਲਾ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਅਗਵਾ ਕਰਕੇ ਉਸ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ 20 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਫਰੀਦਾਬਾਦ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਆਦਿਤਿਆ (20) ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਫਰੀਦਾਬਾਦ ਦੇ ਸੈਂਟਰਲ ਥਾਣਾ ਖੇਤਰ ਵਿੱਚ ਰਹਿ ਰਿਹਾ ਸੀ।
ਉਸ ਦੱਸਿਆ ਕਿ 15 ਅਗਸਤ ਨੂੰ ਦੋਸ਼ੀ ਆਪਣੇ ਗੁਆਂਢ 'ਚ ਰਹਿਣ ਵਾਲੀ 15 ਸਾਲਾ ਲੜਕੀ ਨੂੰ ਵਿਆਹ ਦੇ ਬਹਾਨੇ ਰਾਏਬਰੇਲੀ ਲੈ ਗਿਆ, ਜਿੱਥੇ ਉਸ ਨੇ ਲੜਕੀ ਦਾ ਜਾਅਲੀ ਆਧਾਰ ਕਾਰਡ ਬਣਾਇਆ, ਜਿਸ 'ਚ ਉਸ ਦੀ ਉਮਰ 18 ਸਾਲ ਤੋਂ ਵੱਧ ਦੱਸੀ ਗਈ। ਬੁਲਾਰੇ ਅਨੁਸਾਰ ਇਸ ਤੋਂ ਬਾਅਦ ਦੋਸ਼ੀ ਨੇ ਜਾਅਲੀ ਆਧਾਰ ਕਾਰਡ ਦੇ ਆਧਾਰ 'ਤੇ ਲੜਕੀ ਨਾਲ ਮੰਦਰ 'ਚ ਵਿਆਹ ਕਰਵਾਇਆ ਅਤੇ ਫਿਰ ਉਸ ਨਾਲ ਬਲਾਤਕਾਰ ਕੀਤਾ।
ਉਨ੍ਹਾਂ ਦੱਸਿਆ ਕਿ ਪੁਲਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਤਕਨੀਕੀ ਸਹਾਇਤਾ ਦੇ ਆਧਾਰ ’ਤੇ 3 ਸਤੰਬਰ ਨੂੰ ਰਾਏਬਰੇਲੀ ਤੋਂ ਲੜਕੀ ਨੂੰ ਬਰਾਮਦ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਪੁਲਸ ਨੇ ਪੀੜਤ ਪਰਿਵਾਰ ਵੱਲੋਂ ਕੇਂਦਰੀ ਪੁਲਸ ਸਟੇਸ਼ਨ ਵਿਖੇ ਦਿੱਤੀ ਸ਼ਿਕਾਇਤ ਦੇ ਆਧਾਰ 'ਤੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ ਅਤੇ ਹੁਣ ਇਸ ਵਿੱਚ ਪੋਕਸੋ ਐਕਟ ਦੀਆਂ ਧਾਰਾਵਾਂ ਵੀ ਸ਼ਾਮਲ ਕਰ ਦਿੱਤੀਆਂ ਗਈਆਂ ਹਨ।
ਨਾਗਾਲੈਂਡ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ ਔਰਤ ਸਮੇਤ 6 ਲੋਕਾਂ ਦੀ ਮੌਤ
NEXT STORY