ਨੈਸ਼ਨਲ ਡੈਸਕ - ਹਰਿਆਣਾ ਦੇ ਪਲਵਲ 'ਚ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਾਬਾਲਗ ਨੂੰ ਉਸ ਸਮੇਂ ਗੋਲੀ ਮਾਰੀ ਗਈ ਜਦੋਂ ਉਹ ਛੇੜਛਾੜ ਦਾ ਵਿਰੋਧ ਕਰ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਪੀੜਤਾ ਦੀ ਸ਼ਿਕਾਇਤ 'ਤੇ 8 ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਚਾਂਦਹਾਟ ਥਾਣੇ ਦੇ ਇੰਚਾਰਜ ਐਸਐਚਓ ਦਲਬੀਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਲੋਕੇਸ਼ 10ਵੀਂ ਜਮਾਤ ਦਾ ਵਿਦਿਆਰਥੀ ਹੈ। ਉਹ 22 ਫਰਵਰੀ ਨੂੰ ਸ਼ਾਮ ਕਰੀਬ 5 ਵਜੇ ਆਪਣੀ ਭੈਣ ਅਤੇ ਮਾਂ ਨਾਲ ਪਾਥੀਆਂ ਲੈਣ ਲਈ ਪਲਾਟ 'ਤੇ ਆਇਆ ਸੀ। ਜਦੋਂ ਉਹ ਵਾਪਸ ਘਰ ਜਾ ਰਹੇ ਸੀ ਤਾਂ 8 ਤੋਂ 9 ਲੜਕਿਆਂ ਨੇ ਉਸ ਦੀ ਮਾਂ ਅਤੇ ਭੈਣ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਬੁਲੇਟ 'ਤੇ ਸਵਾਰ ਲੜਕੇ ਨੇ ਉਸ ਨੂੰ ਮਾਰਨ ਦੀ ਨੀਅਤ ਨਾਲ ਗੋਲੀ ਚਲਾ ਦਿੱਤੀ, ਜੋ ਉਸ ਦੇ ਹੱਥ 'ਚ ਲੱਗ ਗਈ। ਇਸ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ - Nvidia ਨੇ ਇੱਕ ਦਿਨ 'ਚ ਬਣਾਇਆ ਕਮਾਈ ਦਾ ਰਿਕਾਰਡ, ਬਣੀ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਕੰਪਨੀ
ਪੁਲਸ ਨੇ ਦੱਸਿਆ ਕਿ ਪਿੰਡ ਨਈ ਨੰਗਲਾ ਦੇ ਰਹਿਣ ਵਾਲੇ ਕਪਿਲ ਨਾਂ ਦੇ ਵਿਅਕਤੀ ਨੇ ਉਨ੍ਹਾਂ ਨੂੰ ਫੋਨ 'ਤੇ ਸੂਚਨਾ ਦਿੱਤੀ ਕਿ ਉਸ ਦੇ ਭਤੀਜੇ ਲੋਕੇਸ਼ ਨੂੰ ਗੋਲੀ ਮਾਰ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਪਰ ਉਦੋਂ ਤੱਕ ਜ਼ਖ਼ਮੀ ਅਸ਼ੋਕ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਜਾ ਚੁੱਕਾ ਸੀ।
ਪੁਲਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਬਾਕੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਗੋਲੀ ਚਲਾਉਣ ਵਾਲੇ ਲੜਕੇ ਦੀ ਪਛਾਣ ਕੋਕਨ ਵਜੋਂ ਹੋਈ ਹੈ। ਪੁਲਸ ਨੇ ਫਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਮੁਲਜ਼ਮ ਕੋਕਨ ਸਮੇਤ ਅੱਠ ਖ਼ਿਲਾਫ਼ ਆਈਪੀਸੀ ਦੀ ਧਾਰਾ 148, 149, 307, 509 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਿਸਾਨ ਆਗੂਆਂ ਵੱਲੋਂ ਅਗਲੀ ਕਾਰਵਾਈ ਦਾ ਐਲਾਨ, ਹਰਿਆਣਾ ਪੁਲਸ ਦੀਆਂ ਕਰਤੂਤਾਂ ਬਾਰੇ ਵੀ ਕੀਤੇ ਵੱਡੇ ਖੁਲਾਸੇ
NEXT STORY