ਕੋਲਕਾਤਾ- ਪੱਛਮੀ ਬੰਗਾਲ ਦੇ ਕੂਚ ਬਿਹਾਰ ਜ਼ਿਲ੍ਹੇ ਵਿਚ ਅਣਪਛਾਤੇ ਬਦਮਾਸ਼ਾਂ ਨੇ ਤ੍ਰਿਣਮੂਲ ਕਾਂਗਰਸ (TMC) ਦੇ ਇਕ ਨੇਤਾ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਕੂਚ ਬਿਹਾਰ ਬਲਾਕ-2 ਪੰਚਾਇਤ ਕਮੇਟੀ ਦੇ ਪ੍ਰਧਾਨ ਰਾਜੂ ਡੇ ਵੀਰਵਾਰ ਰਾਤ ਨੂੰ ਲਗਭਗ 11 ਵਜੇ ਝਿਨਈਡਾਂਗਾ ਖੇਤਰ ਦੇ ਨੇੜੇ ਹੋਏ ਹਮਲੇ ਵਿਚ ਜ਼ਖਮੀ ਹੋ ਗਏ।
ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਗੋਲੀ ਤ੍ਰਿਣਮੂਲ ਕਾਂਗਰਸ ਨੇਤਾ ਦੇ ਸੱਜੇ ਮੋਢੇ 'ਤੇ ਲੱਗੀ, ਜਿਸ ਤੋਂ ਬਾਅਦ ਪਾਰਟੀ ਵਰਕਰ ਉਨ੍ਹਾਂ ਨੂੰ ਨੇੜਲੇ ਹਸਪਤਾਲ ਲੈ ਗਏ। ਤ੍ਰਿਣਮੂਲ ਕਾਂਗਰਸ ਨੇਤਾ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕਾਰ ਵਿਚ ਆਏ ਬਦਮਾਸ਼ ਗੱਡੀ ਛੱਡ ਕੇ ਭੱਜ ਗਏ, ਜਿਸ ਨੂੰ ਜ਼ਬਤ ਕਰ ਲਿਆ ਗਿਆ ਹੈ। ਸੂਬੇ ਵਿਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ ਦੋਸ਼ ਲਗਾਇਆ ਕਿ ਹਮਲਾ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕਰਵਾਇਆ ਹੈ। ਭਾਜਪਾ ਨੇ ਇਸ ਦੋਸ਼ ਨੂੰ ਖਾਰਜ ਕਰ ਦਿੱਤਾ ਅਤੇ ਹਮਲੇ ਨੂੰ ਤ੍ਰਿਣਮੂਲ ਕਾਂਗਰਸ ਦੇ ਅੰਦਰ ਅੰਦਰੂਨੀ ਕਲੇਸ਼ ਦਾ ਨਤੀਜਾ ਦੱਸਿਆ ਹੈ।
Indian Navy ਦੀ ਪਹਿਲੀ ਮਹਿਲਾ ਫਾਈਟਰ ਪਾਇਲਟ ਬਣੀ ਸਬ-ਲੈਫਟੀਨੈਂਟ ਆਸਥਾ
NEXT STORY