ਨੈਸ਼ਨਲ ਡੈਸਕ- ਮੱਧ ਪ੍ਰਦੇਸ਼ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਇੰਦੌਰ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਦੇ ਪਰਿਵਾਰ ਵੱਲੋਂ ਚਲਾਈ ਜਾ ਰਹੀ ਇੱਕ ਨਿੱਜੀ ਯਾਤਰਾ ਬੱਸ ਦੀ ਭਿਆਨਕ ਟੱਕਰ ਵਿੱਚ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਦਰਦਨਾਕ ਮੌਤ ਹੋ ਗਈ ਹੈ।
ਇਸ ਮਾਮਲੇ 'ਚ ਬੋਲਦਿਆਂ ਕਾਂਗਰਸ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਭਾਜਪਾ ਦੇ ਦਬਾਅ ਹੇਠ ਪੁਲਸ ਨੇ ਬੱਸ ਡਰਾਈਵਰ ਖ਼ਿਲਾਫ਼ ਕਮਜ਼ੋਰ ਕਾਨੂੰਨੀ ਮਾਮਲਾ ਦਰਜ ਕੀਤਾ ਹੈ, ਜਦਕਿ ਭਾਜਪਾ ਨੇ ਇਸ ਦੋਸ਼ ਨੂੰ ਰੱਦ ਕਰ ਦਿੱਤਾ ਹੈ। ਸਨਵੇਰ ਪੁਲਸ ਸਟੇਸ਼ਨ ਦੇ ਇੰਚਾਰਜ ਜੀ.ਐੱਸ. ਮਹੋਬੀਆ ਨੇ ਕਿਹਾ ਕਿ ਬੁੱਧਵਾਰ ਦੇਰ ਰਾਤ ਇੰਦੌਰ-ਉਜੈਨ ਸੜਕ 'ਤੇ ਇੱਕ ਨਿੱਜੀ ਯਾਤਰਾ ਬੱਸ ਦੀ ਟੱਕਰ ਨਾਲ ਮਹਿੰਦਰ ਸੋਲੰਕੀ (35), ਉਸ ਦੀ ਪਤਨੀ ਜੈਸ਼੍ਰੀ ਸੋਲੰਕੀ (33) ਅਤੇ ਉਨ੍ਹਾਂ ਦੇ ਦੋ ਪੁੱਤਰ ਜਿਗਰ (5) ਅਤੇ ਤੇਜਸ (14) ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਭਿਆਨਕ ਹਾਦਸੇ ਸਮੇਂ ਇਹ ਚਾਰੇ ਇੱਕੋ ਮੋਟਰਸਾਈਕਲ 'ਤੇ ਸਵਾਰ ਸਨ।

ਸਟੇਸ਼ਨ ਇੰਚਾਰਜ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਫਰਾਰ ਹੋਏ ਬੱਸ ਡਰਾਈਵਰ ਵਿਰੁੱਧ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 281, 125 (ਏ) ਅਤੇ 106 (1) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇੱਕ ਪੁਲਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਬੱਸ ਸਥਾਨਕ ਭਾਜਪਾ ਵਿਧਾਇਕ ਰਾਕੇਸ਼ ਗੋਲੂ ਸ਼ੁਕਲਾ ਦੇ ਪਰਿਵਾਰ ਦੁਆਰਾ ਚਲਾਈ ਜਾ ਰਹੀ ਇੱਕ ਨਿੱਜੀ ਟ੍ਰੈਵਲ ਏਜੰਸੀ ਦੀ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ ; 3 ਪੁਲਸ ਅਧਿਕਾਰੀਆਂ ਦਾ ਗੋਲ਼ੀਆਂ ਮਾਰ ਕੇ ਕਤਲ ! ਹਮਲਾਵਰ ਵੀ ਢੇਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਦੀ ਟੱਰਕ ਨਾਲ ਜ਼ਬਰਦਸਤ ਟਰੱਕ, ਪੈ ਗਿਆ ਚੀਕ-ਚਿਹਾੜਾ
NEXT STORY