ਹੈਦਰਾਬਾਦ (ਵਾਰਤਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਸ਼ਰਾਬ ਘਪਲਾ ਮਾਮਲੇ 'ਚ ਜਾਂਚ ਦੇ ਅਧੀਨ ਸ਼ਨੀਵਾਰ ਨੂੰ ਤੇਲੰਗਾਨਾ ਵਿਧਾਨ ਪ੍ਰੀਸ਼ਦ ਮੈਂਬਰ (ਐੱਮ.ਐੱਲ.ਸੀ.) ਕਵਿਤਾ ਦੇ ਕਰੀਬੀ ਰਿਸ਼ਤੇਦਾਰ ਅਖਿਲਾ ਦੇ ਘਰ ਦੀ ਤਲਾਸ਼ੀ ਲਈ। ਸੂਤਰਾਂ ਅਨੁਸਾਰ, ਈਡੀ ਅਧਿਕਾਰੀਆਂ ਨੇ ਸ਼ਨੀਵਾਰ ਸਵੇਰੇ ਮਾਧਾਪੁਰ ਸਥਿਤ ਕਵਿਤਾ ਦੀ ਨਨਾਣ ਅਖਿਲਾ ਦੇ ਘਰ ਦੀ ਤਲਾਸ਼ੀ ਲਈ।
ਅਧਿਕਾਰੀਆਂ ਨੇ ਕਵਿਤਾ ਅਤੇ ਉਸ ਦੀ ਪਤੀ ਨਾਲ ਜੁੜੇ ਬੈਂਕ ਲੈਣ-ਦੇਣ ਦੀ ਜਾਂਚ ਕੀਤੀ। ਦੱਸਣਯੋਗ ਹੈ ਕਿ ਈਡੀ ਨੇ ਕਵਿਤਾ ਨੂੰ ਦਿੱਲੀ ਆਬਕਾਰੀ ਘਪਲੇ ਮਾਮਲੇ 'ਚ 15 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਅਜੇ ਹਿਰਾਸਤ 'ਚ ਹੈ। ਈਡੀ ਦੇ ਅਧਿਕਾਰੀ ਕਵਿਤਾ ਤੋਂ ਪੁੱਛ-ਗਿੱਛ ਕਰ ਰਹੇ ਹਨ ਅਤੇ ਨਾਲ ਹੀ ਉਸ ਦੇ ਰਿਸ਼ਤੇਦਾਰਾਂ ਦੇ ਘਰਾਂ 'ਤੇ ਵੀ ਤਲਾਸ਼ੀ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਓਡਿਸ਼ਾ ’ਚ ਬੀਜਦ ਨਾਲ ਗੱਠਜੋੜ ਨਹੀਂ, ਸਾਰੀਆਂ ਸੀਟਾਂ ’ਤੇ ਇਕੱਲੀ ਲੜੇਗੀ ਭਾਜਪਾ
NEXT STORY