ਨਵੀਂ ਦਿੱਲੀ— ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ 2019 ਲੋਕ ਸਭਾ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ। ਐੱਮ.ਐੱਨ.ਐੱਸ. ਦੇ ਮੁਖੀ ਰਾਜ ਠਾਕਰੇ ਨੇ ਇਸ ਦਾ ਐਲਾਨ ਕੀਤਾ ਹੈ। ਹਾਲਾਂਕਿ ਅਜੇ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਐੱਮ.ਐੱਨ.ਐੱਸ. ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਕਿਸ ਪਾਰਟੀ ਨੂੰ ਆਪਣਾ ਸਮਰਥਨ ਦੇਵੇਗੀ।
ਦੱਸਣਯੋਗ ਹੈ ਕਿ ਮਹਾਰਾਸ਼ਟਰ 'ਚ ਸ਼ਿਵਸੈਨਾ ਤੇ ਭਾਜਪਾ ਗਠਬੰਧਨ 'ਚ ਚੋਣ ਲੜ ਰਹੀ ਸੀ। ਸੂਬੇ 'ਚ ਭਾਜਪਾ 24 ਤੇ ਸ਼ਿਵਸੈਨਾ 23 ਸੀਟਾਂ 'ਤੇ ਲੋਕ ਸਭਾ ਚੋਣ ਲੜ ਰਹੀ ਸੀ। ਰਾਜ ਠਾਕਰੇ ਨੇ ਹਾਲ 'ਚ ਪੁਲਵਾਮਾ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਵੀ ਵਿੰਨ੍ਹਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਤੋਂ ਹਮਲੇ ਨੂੰ ਲੈ ਕੇ ਪੁੱਛਗਿੱਛ ਹੋਣੀ ਚਾਹੀਦੀ ਹੈ, ਸਾਰਾ ਸੱਚ ਸਾਹਮਣੇ ਆ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਸੁਰੱਖਿਆ ਏਜੰਸੀਆਂ ਨਵੋਂ ਦਿੱਤੀ ਗਈ ਸੂਚਨਾ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤੇ ਅਸੀਂ ਪ੍ਰਧਾਨ ਮੰਤਰੀ ਨੂੰ ਸਵਾਲ ਨਹੀਂ ਕਰ ਸਕਦੇ।
ਪ੍ਰਧਾਨ ਮੰਤਰੀ ਦਾ ਵਿਰੋਧੀ ਧਿਰ 'ਤੇ ਨਿਸ਼ਾਨਾ, ਕਿਹਾ- ਮਹਾਮਿਲਾਵਟ 'ਚ ਕਈ ਪ੍ਰਧਾਨ ਮੰਤਰੀ ਉਮੀਦਵਾਰ
NEXT STORY