ਮੁਜ਼ੱਫਰਨਗਰ (ਏਜੰਸੀ)- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ 'ਚ ਜੇਬ 'ਚ ਰੱਖਿਆ ਮੋਬਾਈਲ ਫੋਨ ਫਟਣ ਨਾਲ ਚੱਲਦੀ ਬਾਈਕ ਤੋਂ ਡਿੱਗ ਕੇ 40 ਸਾਲਾ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਕਕਰੌਲੀ ਥਾਣਾ ਇੰਚਾਰਜ ਵਿਜੇ ਕੁਮਾਰ ਨੇ ਦੱਸਿਆ ਕਿ ਘਟਨਾ ਮੰਗਲਵਾਰ ਸ਼ਾਮ ਥਾਣੇ ਖੇਤਰ 'ਚ ਵਾਪਰੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਵਿਕਾਸ ਵਜੋਂ ਹੋਈ ਹੈ, ਜੋ ਖਾਈ ਖੇੜੀ ਚੀਨੀ ਮਿਲ 'ਚ ਕਰਮਚਾਰੀ ਸੀ।
ਅਧਿਕਾਰੀ ਨੇ ਦੱਸਿਆ ਕਿ ਮੋਬਾਈਲ ਫੋਨ ਫਟਣ ਤੋਂ ਬਾਅਦ ਵਿਕਾਸ ਨੇ ਬਾਈਕ ਤੋਂ ਕੰਟਰੋਲ ਗੁਆ ਦਿੱਤਾ ਅਤੇ ਸੜਕ 'ਤੇ ਡਿੱਗ ਗਿਆ। ਉਨ੍ਹਾਂ ਦੱਸਿਆ ਕਿ ਵਿਕਾਸ ਦੇ ਸਿਰ 'ਚ ਸੱਟ ਲੱਗੀ ਸੀ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ ’ਚ ਬੰਗਲਾਦੇਸ਼ ਤੇ ਫਰਾਂਸ ਵਰਗੇ ਹਾਲਾਤ ਪੈਦਾ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ : ਭਾਗਵਤ
NEXT STORY