ਬਿਹਾਰ : ਬਿਹਾਰ ਦੇ ਬੇਗੂਸਰਾਏ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਇੱਕ 13 ਸਾਲਾ ਮੁੰਡੇ ਨੇ ਆਪਣੇ ਮਾਤਾ-ਪਿਤਾ ਵੱਲੋਂ ਮੋਬਾਈਲ ਫੋਨ ਦਾ ਰੀਚਾਰਜ ਨਾ ਕਰਾਉਣ ਤੋਂ ਗੁੱਸੇ ਹੋ ਕੇ ਖ਼ੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੁਫੱਸਿਲ ਥਾਣਾ ਖੇਤਰ ਦੇ ਪਹਾੜੀ ਗਾਚੀ ਵਾਰਡ-45 ਵਿੱਚ ਵਾਪਰੀ ਹੈ। ਮ੍ਰਿਤਕ ਬੱਚੇ ਦੀ ਪਛਾਣ ਰਵੀ ਕੁਮਾਰ ਵਜੋਂ ਹੋਈ ਹੈ, ਜੋ 13 ਸਾਲਾ ਚੰਦਨ ਤਾਂਤੀ ਦਾ ਪੁੱਤਰ ਹੈ।
ਪੜ੍ਹੋ ਇਹ ਵੀ : ਕਰ 'ਤਾ ਓਹੀ ਕੰਮ! ਟਰੇਨ ਦੇ AC ਕੋਚ 'ਚ ਔਰਤ ਨੇ ਬਣਾਈ ਮੈਗੀ, ਅੱਗੋ ਰੇਲ ਵਿਭਾਗ ਹੋ ਗਿਆ ਤੱਤਾ
ਦੱਸਿਆ ਜਾ ਰਿਹਾ ਹੈ ਕਿ ਰਵੀ ਕਈ ਦਿਨਾਂ ਤੋਂ ਆਪਣਾ ਮੋਬਾਈਲ ਫੋਨ ਰੀਚਾਰਜ ਕਰਵਾਉਣ ਲਈ ਜ਼ਿੱਦ ਕਰ ਰਿਹਾ ਸੀ। ਸ਼ਨੀਵਾਰ ਨੂੰ ਉਸ ਦੇ ਮਾਤਾ-ਪਿਤਾ ਕੰਮ 'ਤੇ ਗਏ ਹੋਏ ਸਨ। ਉਹ ਆਪਣੇ ਦਾਦਾ ਜੀ ਨਾਲ ਘਰ ਸੀ। ਰਵੀ ਨੂੰ ਮੋਬਾਈਲ ਫੋਨ 'ਤੇ ਗੇਮ ਖੇਡਣ ਦੀ ਬਹੁਤ ਜ਼ਿਆਦਾ ਆਦਤ ਸੀ। ਮਾਪਿਆਂ ਵਲੋਂ ਰੋਕੇ ਜਾਣ ਦੇ ਬਾਵਜੂਦ ਉਹ ਸਾਰਾ ਦਿਨ ਫੋਨ 'ਤੇ ਲੱਗਾ ਰਹਿੰਦਾ ਸੀ। ਉਸ ਦੀ ਇਸੇ ਆਦਤ ਤੋਂ ਪਰੇਸ਼ਾਨ ਹੋ ਕੇ ਉਸਦੇ ਮਾਤਾ-ਪਿਤਾ ਉਸਦੇ ਮੋਬਾਈਲ ਫੋਨ ਦਾ ਰੀਚਾਰਜ ਨਹੀਂ ਕਰਵਾ ਰਹੇ ਸਨ।
ਪੜ੍ਹੋ ਇਹ ਵੀ : ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ ਨਿਯਮ
ਵਾਰ-ਵਾਰ ਕਹਿਣ 'ਤੇ ਜਦੋਂ ਮਾਪਿਆਂ ਨੇ ਰਵੀ ਦੀ ਮੋਬਾਈਲ ਰੀਚਾਰਜ ਕਰਵਾਉਣ ਦੀ ਮੰਗ ਪੂਰੀ ਨਹੀਂ ਹੋਈ, ਤਾਂ ਉਹ ਗੁੱਸੇ ਵਿੱਚ ਆ ਗਿਆ। ਉਸਨੇ ਕਮਰੇ ਵਿਚ ਆਪਣੇ ਆਪ ਨੂੰ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਜਦੋਂ ਉਸਦੇ ਪਰਿਵਾਰ ਨੂੰ ਇਸ ਘਟਨਾ ਬਾਰੇ ਪਤਾ ਲੱਗਾ ਤਾਂ ਉਹ ਬਹੁਤ ਦੁਖੀ ਹੋਏ। ਇਸ ਘਟਨਾ ਨਾਲ ਉਨ੍ਹਾਂ ਦੇ ਪੈਰ੍ਹਾਂ ਹੇਠੋਂ ਜ਼ਮੀਨ ਖ਼ਿਸਕ ਗਈ। ਸਥਾਨਕ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਸਦਰ ਹਸਪਤਾਲ ਵਿੱਚ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤਾ।
ਪੜ੍ਹੋ ਇਹ ਵੀ : ਭਾਰਤ ਦੇ ਇਨ੍ਹਾਂ ਰਾਜਾਂ 'ਚ ਮਿਲਦੀ ਹੈ ਸਭ ਤੋਂ 'ਸਸਤੀ ਸ਼ਰਾਬ', ਕੀਮਤ ਜਾਣ ਉੱਡਣਗੇ ਹੋਸ਼
ਫਲਾਈਟ ਟਿਕਟ ਰੱਦ ਕਰਨ ਦੇ ਨਿਯਮਾਂ 'ਚ ਵੱਡਾ ਬਦਲਾਅ! ਆਖਰੀ ਸਮੇਂ Cancel ਕਰਨ 'ਤੇ ਮਿਲੇਗੀ ਇੰਨੀ ਰਕਮ
NEXT STORY