ਨਵੀਂ ਦਿੱਲੀ (ਭਾਸ਼ਾ)– ਕਾਂਗਰਸ ਨੇ ਮੰਗਲਵਾਰ ਨੂੰ ਕਿਹਾ ਕਿ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਜਗਦੀਪ ਧਨਖੜ ਦੇ ਅਸਤੀਫੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ ਸੋਸ਼ਲ ਮੀਡੀਆ ਪੋਸਟ ਨਾਲ ਇਸ ਬਾਰੇ ਭੇਤ ਹੋਰ ਡੂੰਘਾ ਹੋ ਗਿਆ ਹੈ ਕਿ ਧਨਖੜ ਨੂੰ ਅਹੁਦਾ ਕਿਉਂ ਛੱਡਣਾ ਪਿਆ। ਇਸ ਲਈ ਸਰਕਾਰ ਨੂੰ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਮੁੱਖ ਵਿਰੋਧੀ ਪਾਰਟੀ ਨੇ ਇਹ ਵੀ ਕਿਹਾ ਕਿ ਧਨਖੜ ਵੱਲੋਂ ਅਸਤੀਫਾ ਦੇਣ ਪਿੱਛੇ ਉਨ੍ਹਾਂ ਵੱਲੋਂ ਦੱਸੇ ਗਏ ਸਿਹਤ ਕਾਰਨਾਂ ਤੋਂ ਇਲਾਵਾ ਕੋਈ ਹੋਰ ਜ਼ਿਆਦਾ ਡੂੰਘਾ ਕਾਰਨ ਹੈ।
ਇਹ ਵੀ ਪੜ੍ਹੋ - 23, 24, 25 ਜੁਲਾਈ ਨੂੰ 33 ਤੋਂ ਵੱਧ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ
ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਸੰਸਦ ਕੰਪਲੈਕਸ ’ਚ ਪੱਤਰਕਾਰਾਂ ਨੂੰ ਕਿਹਾ,‘‘ਸਰਕਾਰ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਪ-ਰਾਸ਼ਟਰਪਤੀ ਨੇ ਅਸਤੀਫਾ ਕਿਉਂ ਦਿੱਤਾ।’’ ਉਨ੍ਹਾਂ ਕਿਹਾ,‘‘ਮੈਂ ਉਪ-ਰਾਸ਼ਟਰਪਤੀ ਦਾ ਅਸਤੀਫਾ ਵੇਖਿਆ ਹੈ। ਉਨ੍ਹਾਂ ਸਰਕਾਰ ਦਾ ਧੰਨਵਾਦ ਕੀਤਾ ਹੈ ਪਰ ਸਰਕਾਰ ਨੇ ਕੋਈ ਟਿੱਪਣੀ ਨਹੀਂ ਕੀਤੀ। ਸਰਕਾਰ ਨੂੰ ਘੱਟੋ-ਘੱਟ ਉਨ੍ਹਾਂ ਦਾ ਧੰਨਵਾਦ ਤਾਂ ਕਰਨਾ ਚਾਹੀਦਾ ਸੀ। ਉਹ ਇਸ ਦੇ ਹੱਕਦਾਰ ਹਨ।’’ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ‘ਐਕਸ’ ’ਤੇ ਪੋਸਟ ਕੀਤਾ–‘‘ਜਗਦੀਪ ਧਨਖੜ ਦੇ ਜਬਰੀ ਅਸਤੀਫੇ ਸਬੰਧੀ ਪ੍ਰਧਾਨ ਮੰਤਰੀ ਦੀ ਪੋਸਟ ਨੇ ਭੇਤ ਨੂੰ ਹੋਰ ਵਧਾ ਦਿੱਤਾ ਹੈ। ਯਕੀਨੀ ਤੌਰ ’ਤੇ ਪ੍ਰਧਾਨ ਮੰਤਰੀ ਕੁਝ ਜ਼ਿਆਦਾ ਉਦਾਰ ਹੋ ਸਕਦੇ ਸਨ। ਆਖਰਕਾਰ ਉਹ ਦੋਹਰੇ ਮਾਪਦੰਡ ਦੇ ਮਹਾਰਥੀ ਹਨ।’’
ਇਹ ਵੀ ਪੜ੍ਹੋ - ਕੁੜੀ ਦਿੰਦੀ ਸੀ ਅਜਿਹਾ ਆਫਰ ਕਿ ਡੋਲ ਜਾਂਦਾ ਸੀ ਅਮੀਰਾਂ ਦਾ ਇਮਾਨ! ਫਿਰ ਹੋਟਲ 'ਚ...
ਉਨ੍ਹਾਂ ਦਾਅਵਾ ਕੀਤਾ ਕਿ ਇਕ ਕਿਸਾਨ ਪੁੱਤਰ ਨੂੰ ਸਤਿਕਾਰ ਭਰੀ ਵਿਦਾਇਗੀ ਤੋਂ ਵੀ ਵਾਂਝਾ ਰੱਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਰਮੇਸ਼ ਨੇ ਇਕ ਹੋਰ ਪੋਸਟ ਵਿਚ ਲਿਖਿਆ–‘‘ਕੱਲ ਜਗਦੀਪ ਧਨਖੜ ਨੇ ਦੁਪਹਿਰ ਸਾਢੇ 12 ਵਜੇ ਰਾਜ ਸਭਾ ਦੀ ਬਿਜ਼ਨੈੱਸ ਐਡਵਾਈਜ਼ਰੀ ਕਮੇਟੀ ਦੀ ਪ੍ਰਧਾਨਗੀ ਕੀਤੀ। ਇਸ ਵਿਚ ਸਦਨ ਦੇ ਨੇਤਾ ਜੇ. ਪੀ. ਨੱਡਾ ਤੇ ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਸਮੇਤ ਜ਼ਿਆਦਾਤਰ ਮੈਂਬਰ ਮੌਜੂਦ ਸਨ। ਕੁਝ ਚਰਚਾ ਤੋਂ ਬਾਅਦ ਬਿਜ਼ਨੈੱਸ ਐਡਵਾਈਜ਼ਰੀ ਕਮੇਟੀ ਨੇ ਸ਼ਾਮ ਸਾਢੇ ਚਾਰ ਵਜੇ ਮੁੜ ਬੈਠਕ ਕਰਨ ਦਾ ਫ਼ੈਸਲਾ ਕੀਤਾ।’’
ਇਹ ਵੀ ਪੜ੍ਹੋ - ਕਾਂਵੜ ਯਾਤਰਾ 'ਚ ਅਸ਼ਲੀਲ ਡਾਂਸ ਦਾ ਵੀਡੀਓ ਵਾਇਰਲ, ਕੁੜੀਆਂ ਦੇ ਡਾਂਸ 'ਤੇ ਝੂਮਦੇ ਦਿਖਾਈ ਦਿੱਤੇ ਕਾਂਵੜੀਏ
ਉਨ੍ਹਾਂ ਕਿਹਾ,‘‘ਸ਼ਾਮ ਸਾਢੇ ਚਾਰ ਵਜੇ ਬਿਜ਼ਨੈੱਸ ਐਡਵਾਈਜ਼ਰੀ ਕਮੇਟੀ ਜਗਦੀਪ ਧਨਖੜ ਦੀ ਪ੍ਰਧਾਨਗੀ ਹੇਠ ਮੁੜ ਇਕੱਠੀ ਹੋਈ। ਬੈਠਕ ਵਿਚ ਨੱਡਾ ਤੇ ਰਿਜਿਜੂ ਦੇ ਆਉਣ ਦੀ ਉਡੀਕ ਹੋ ਰਹੀ ਸੀ ਪਰ ਉਹ ਨਹੀਂ ਆਏ।’’ ਕਾਂਗਰਸੀ ਨੇਤਾ ਨੇ ਦਾਅਵਾ ਕੀਤਾ ਕਿ ਧਨਖੜ ਨੂੰ ਨਿੱਜੀ ਤੌਰ ’ਤੇ ਸੂਚਿਤ ਨਹੀਂ ਕੀਤਾ ਗਿਆ ਸੀ ਕਿ ਦੋਵੇਂ ਸੀਨੀਅਰ ਆਗੂ ਬੈਠਕ ਵਿਚ ਸ਼ਾਮਲ ਨਹੀਂ ਹੋ ਰਹੇ ਅਤੇ ਧਨਖੜ ਨੂੰ ਇਸ ਦਾ ਬੁਰਾ ਲੱਗਾ। ਫਿਰ ਉਨ੍ਹਾਂ ਬਿਜ਼ਨੈੱਸ ਐਡਵਾਈਜ਼ਰੀ ਕਮੇਟੀ ਦੀ ਬੈਠਕ ਮੰਗਲਵਾਰ ਦੁਪਹਿਰ ਇਕ ਵਜੇ ਲਈ ਮੁੜ ਤੈਅ ਕਰ ਦਿੱਤੀ।
ਇਹ ਵੀ ਪੜ੍ਹੋ - 20 ਸਕਿੰਟਾਂ 'ਚ ਔਰਤ ਨੂੰ ਮਾਰੇ 30 ਥੱਪੜ, ਨਸ਼ੇੜੀ ਨੌਜਵਾਨ ਦੇ ਸ਼ਰਮਨਾਕ ਕਾਰੇ ਦੀ ਵੀਡੀਓ ਵਾਇਰਲ
ਰਮੇਸ਼ ਨੇ ਦਾਅਵਾ ਕੀਤਾ ਕਿ ਸੋਮਵਾਰ ਦੁਪਹਿਰ ਇਕ ਵਜੇ ਤੋਂ ਸ਼ਾਮ ਸਾਢੇ ਚਾਰ ਵਜੇ ਦਰਮਿਆਨ ਕੁਝ ਬਹੁਤ ਗੰਭੀਰ ਘਟਨਾ ਵਾਪਰੀ, ਜਿਸ ਕਾਰਨ ਨੱਡਾ ਤੇ ਰਿਜਿਜੂ ਦੂਜੀ ਬਿਜ਼ਨੈੱਸ ਐਡਵਾਈਜ਼ਰੀ ਕਮੇਟੀ ਦੀ ਬੈਠਕ ਵਿਚ ਜਾਣ-ਬੁੱਝ ਕੇ ਗੈਰ-ਹਾਜ਼ਰ ਰਹੇ। ਉਨ੍ਹਾਂ ਕਿਹਾ,‘‘ਬੇਹੱਦ ਹੈਰਾਨੀਜਨਕ ਕਦਮ ਚੁੱਕਦੇ ਹੋਏ ਜਗਦੀਪ ਧਨਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਇਸ ਦਾ ਕਾਰਨ ਆਪਣੀ ਸਿਹਤ ਦੱਸਿਆ ਹੈ। ਸਾਨੂੰ ਇਸ ਦਾ ਮਾਣ ਰੱਖਣਾ ਚਾਹੀਦਾ ਹੈ ਪਰ ਸੱਚਾਈ ਇਹ ਵੀ ਹੈ ਕਿ ਇਸ ਦੇ ਪਿੱਛੇ ਕੁਝ ਹੋਰ ਡੂੰਘੇ ਕਾਰਨ ਹਨ।’’
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
23, 24, 25 ਜੁਲਾਈ ਨੂੰ 33 ਤੋਂ ਵੱਧ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ
NEXT STORY