ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਯਾਨੀ ਕਿ ਅੱਜ 75ਵੇਂ ਗਣਤੰਤਰ ਦਿਵਸ 'ਤੇ ਪਰੇਡ ਦੀ ਸਮਾਪਤੀ ਮਗਰੋਂ ਕੁਝ ਦੇਰ ਬਾਅਦ ਕਰਤੱਵਯ ਪੱਥ 'ਤੇ ਪੈਦਲ ਚਲੇ ਅਤੇ ਉੱਥੇ ਮੌਜੂਦ ਲੋਕਾਂ ਵਲੋਂ ਹੱਥ ਹਿਲਾ ਕੇ ਉਨ੍ਹਾਂ ਦਾ ਪਿਆਰ ਸਵੀਕਾਰ ਕੀਤਾ। ਉੱਥੇ ਮੌਜੂਦ ਲੋਕਾਂ ਵਿਚ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ, ਜਦੋਂ ਪ੍ਰਧਾਨ ਮੰਤਰੀ ਉਨ੍ਹਾਂ ਦੇ ਨੇੜਿਓਂ ਲੰਘੇ।
ਇਹ ਵੀ ਪੜ੍ਹੋ- ਰਾਸ਼ਟਰਪਤੀ ਨੇ ਤਿਰੰਗੇ ਨੂੰ ਦਿੱਤੀ ਸਲਾਮੀ, ਹੈਲੀਕਾਪਟਰਾਂ ਤੋਂ ਫੁੱਲਾਂ ਦੀ ਵਰਖਾ ਨਾਲ ਪਰੇਡ ਦਾ ਸਵਾਗਤ
ਇਸ ਦੌਰਾਨ ਲੋਕਾਂ ਨੇ ਤਾੜੀਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਅਤੇ 'ਭਾਰਤ ਮਾਤਾ ਦੀ ਜੈ' ਦੇ ਨਾਅਰੇ ਲਾਏ। ਪ੍ਰਧਾਨ ਮੰਤਰੀ ਮੋਦੀ ਕਰਤੱਵਯ ਪੱਥ ਦੇ ਦੂਜੇ ਪਾਸੇ ਵੀ ਗਏ, ਜਿੱਥੇ ਮੋਬਾਇਲ ਜ਼ਰੀਏ ਉਨ੍ਹਾਂ ਦੀਆਂ ਤਸਵੀਰਾਂ ਲੈਣ ਲਈ ਉਤਸ਼ਾਹਿਤ ਦਰਸ਼ਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਰਿਵਾਇਤੀ ਬੱਗੀ 'ਚ ਕਰਤੱਵਯ ਪੱਥ ਤੋਂ ਰਵਾਨਾ ਹੋਏ। ਇਹ ਪ੍ਰਥਾ 40 ਸਾਲਾਂ ਦੇ ਵਕਫ਼ੇ ਮਗਰੋਂ ਇਸ ਸਾਲ ਫਿਰ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ- ਨੈਸ਼ਨਲ ਵਾਰ ਮੈਮੋਰੀਅਲ ਪਹੁੰਚੇ PM ਮੋਦੀ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਹਾਰ 'ਚ ਸਿਆਸੀ ਭੂਚਾਲ! ਭਾਜਪਾ ਨਾਲ ਸਰਕਾਰ ਬਣਾ ਸਕਦੇ ਹਨ ਨਿਤੀਸ਼ ਕੁਮਾਰ
NEXT STORY