ਸ਼੍ਰੀਨਗਰ - ਪੀਪਲਜ਼ ਡੈਮੋਕ੍ਰੈਟਿਕ ਪਾਰਟੀ ਦੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਹੁਰੀਅਤ ਦੀ ਤਰਜ਼ 'ਤੇ ਕਸ਼ਮੀਰ ਮਸਲੇ ਦੇ ਹਲ ਲਈ ਭਾਰਤ-ਪਾਕਿਸਤਾਨ ਵਿਚਾਲੇ ਗੱਲਬਾਤ ਦੀ ਕਾਰਵਾਈ ਵਿਚ ਕਸ਼ਮੀਰੀਆਂ ਨੂੰ ਸ਼ਾਮਲ ਕਰਨ ਨੂੰ ਕਿਹਾ ਹੈ।
ਉਨ੍ਹਾਂ ਕਿਹਾ ਕਿ ਕਸ਼ਮੀਰ ਮਸਲਾ ਸੁਲਝਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਗੱਲਬਾਤ ਤੋਂ ਇਲਾਵਾ ਕੋਈ ਹੱਲ ਨਹੀਂ ਹੈ। ਅਸੀਂ ਚਾਹੁੰਦੇ ਹਾਂ ਕਿ ਜਿਸ ਤਰ੍ਹਾਂ ਵਾਜਪਾਈ ਅਤੇ ਮੁਸ਼ੱਰਫ ਵਿਚਾਲੇ ਗੱਲਬਾਤ ਹੋਈ ਸੀ। ਉਸੇ ਤਰ੍ਹਾਂ ਨਰਿੰਦਰ ਮੋਦੀ ਅਤੇ ਇਮਰਾਨ ਖਾਨ ਵਿਚਾਲੇ ਗੱਲਬਾਤ ਹੋਣੀ ਚਾਹੀਦੀ ਹੈ ਤਾਂ ਜੋ ਕਸ਼ਮੀਰ ਮਸਲੇ ਨੂੰ ਸੁਲਝਾਇਆ ਜਾ ਸਕੇ।
ਮੰਗਲਵਾਰ ਅਨੰਤਨਾਗ ਵਿਚ ਪਾਰਟੀ ਵਰਕਰਾਂ ਦੇ ਇਕ ਸੰਮੇਲਨ ਨੂੰ ਸੰਬੋਧਿਤ ਕਰਨ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਹਿਬੂਬਾ ਮੁਫਤੀ ਨੇ ਕਿਹਾ ਭਾਰਤ-ਪਾਕਿਸਤਾਨ ਵਿਚਾਲੇ ਅਮਨ ਦਾ ਹਰ ਰਾਹ ਜੰਮੂ ਕਸ਼ਮੀਰ ਵਿਚੋਂ ਹੀ ਲੰਘਦਾ ਹੈ। ਦੋਹਾਂ ਮੁਲਕਾਂ ਨੂੰ ਗੱਲਬਾਤ ਰਾਹੀਂ ਹੀ ਕਸ਼ਮੀਰ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅੱਤਵਾਦੀਆਂ ਅਤੇ ਵੱਖਵਾਦੀਆਂ ਦਾ ਨਾਂ ਲਏ ਬਿਨਾਂ ਕਿਹਾ ਕਿ ਇਥੇ ਲੋਕਾਂ ਨੂੰ ਕਿਸਾਨ ਅੰਦੋਲਨ ਤੋਂ ਸਬਕ ਲੈਣਾ ਚਾਹੀਦਾ ਹੈ ਕਿ ਸ਼ਾਂਤੀਪੂਰਨ ਤਰੀਕੇ ਨਾਲ ਆਪਣੀ ਗੱਲ ਰੱਖੀ ਜਾਵੇ ਤਾਂ ਪੂਰੀ ਦੁਨੀਆ ਤੁਹਾਡੇ ਸਮਰਥਨ ਵਿਚ ਆਵੇਗੀ। ਬੰਦੂਕ ਕਿਸੇ ਮਸਲੇ ਦਾ ਹੱਲ ਨਹੀਂ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
'ਆਜ਼ਾਦ ਵਿਰੁੱਧ ਪ੍ਰਦਰਸ਼ਨ, ਆਜ਼ਾਦ ਦੇ ਵਿਰੋਧੀਆਂ ਵਿਰੁੱਧ ਵੀ ਪ੍ਰਦਰਸ਼ਨ'
NEXT STORY