ਸਮਰਕੰਦ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਸ਼ੁੱਕਰਵਾਰ ਨੂੰ ਇੱਥੇ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੇ ਸਾਲਾਨਾ ਸਿਖਰ ਸੰਮੇਲਨ ਵਿਚ ਸ਼ਿਰਕਤ ਕੀਤੀ ਪਰ ਦੋਵਾਂ ਨੇਤਾਵਾਂ ਵਿਚਾਲੇ ਕੋਈ ਦੁਵੱਲੀ ਗੱਲਬਾਤ ਨਹੀਂ ਹੋਈ। ਪੂਰਬੀ ਲੱਦਾਖ ਵਿੱਚ ਸਰਹੱਦੀ ਵਿਵਾਦ ਸ਼ੁਰੂ ਹੋਣ ਤੋਂ ਬਾਅਦ ਮੋਦੀ ਅਤੇ ਜਿਨਪਿੰਗ ਪਹਿਲੀ ਵਾਰ ਆਹਮੋ-ਸਾਹਮਣੇ ਆਏ ਸਨ।
ਇਹ ਵੀ ਪੜ੍ਹੋ: ਪੁਤਿਨ ਨਾਲ ਮੁਲਾਕਾਤ ਪਿਛੋਂ ਮੋਦੀ ਨੇ ਕਿਹਾ, ਅੱਜ ਦਾ ਯੁੱਗ ਜੰਗ ਦਾ ਨਹੀਂ, ਗੱਲਬਾਤ ਰਾਹੀਂ ਹੱਲ ਕਰੋ ਮਸਲੇ
ਸਿਖਰ ਸੰਮੇਲਨ ਤੋਂ ਇਲਾਵਾ, ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ, ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ਿਓਯੇਵ ਅਤੇ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨਾਲ ਵੱਖ-ਵੱਖ ਦੁਵੱਲੀਆਂ ਬੈਠਕਾਂ ਕੀਤੀਆਂ। ਹਾਲਾਂਕਿ ਮੋਦੀ ਅਤੇ ਜਿਨਪਿੰਗ ਵਿਚਾਲੇ ਕੋਈ ਦੁਵੱਲੀ ਮੁਲਾਕਾਤ ਨਹੀਂ ਹੋਈ।
ਇਹ ਵੀ ਪੜ੍ਹੋ: ਜਿਸ ਨਾਲ ਵਾਰ-ਵਾਰ ਹੋਇਆ ਜਬਰ-ਜ਼ਿਨਾਹ, ਉਸੇ ਨੂੰ ਚੁਕਾਉਣੇ ਪੈਣਗੇ 1 ਕਰੋੜ ਰੁਪਏ!
ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਮੀਡੀਆ ਬ੍ਰੀਫਿੰਗ 'ਚ ਕਿਹਾ ਕਿ ਸਾਰੀਆਂ ਦੁਵੱਲੀਆਂ ਬੈਠਕਾਂ ਜੋ ਤੈਅ ਹੋਈਆਂ ਸਨ, ਉਹ ਤੈਅ ਸਮੇਂ ਮੁਤਾਬਕ ਹੋਈਆਂ। ਅਜਿਹੀ ਹੀ ਇੱਕ ਮੀਟਿੰਗ ਜੋ ਹੋਣੀ ਸੀ ਪਰ ਹੋਈ ਨਹੀਂ, ਦੇ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ "ਉਨ੍ਹਾਂ ਨੂੰ ਨਹੀਂ ਲੱਗਦਾ ਕਿ ਇਸ ਬਾਰੇ ਕਹਿਣ ਲਈ ਕੁਝ ਹੈ।" ਉਨ੍ਹਾਂ ਕਿਹਾ, "ਸਾਰੀਆਂ ਮੀਟਿੰਗਾਂ ਜੋ ਤੈਅ ਕੀਤੀਆਂ ਗਈਆਂ ਸਨ ਅਤੇ ਜਿਨ੍ਹਾਂ ਲਈ ਸਾਡੇ ਕੋਲ ਬੇਨਤੀਆਂ ਆਈਆਂ ਸਨ, ਉਹ ਤੈਅ ਪ੍ਰੋਗਰਾਮ ਅਨੁਸਾਰ ਹੀ ਹੋਈਆਂ।'
ਇਹ ਵੀ ਪੜ੍ਹੋ: ਡੋਨਾਲਡ ਟਰੰਪ ਨੇ ਲਗਾਇਆ 'ਭਾਰਤ ਅਤੇ ਅਮਰੀਕਾ ਸਭ ਤੋਂ ਚੰਗੇ ਦੋਸਤ' ਦਾ ਨਾਅਰਾ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਹਸਪਤਾਲ 'ਚ ਬਿਸਤਰ 'ਤੇ ਸੌਂ ਰਹੇ ਕੁੱਤੇ ਦਾ ਵੀਡੀਓ ਵਾਇਰਲ, ਕਾਂਗਰਸ ਦੇ ਨਿਸ਼ਾਨੇ 'ਤੇ ਭਾਜਪਾ
NEXT STORY