ਇੰਟਰਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸੀਸੀ ਸ਼ਹਿਰ ਐਵੀਅਨ ਵਿਚ ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਪਹੁੰਚੇ ਹੋਏ ਹਨ। ਇਸ ਦੌਰਾਨ ਬੁੱਧਵਾਰ ਨੂੰ ਉਨ੍ਹਾਂ ਨੇ ਯੂਕ੍ਰੇਨੀ ਰਾਸ਼ਟਰਪਤੀ ਜ਼ੇਲੈਂਸਕੀ ਨਾਲ ਮੁਲਾਕਾਤ ਕੀਤੀ। ਪੀ.ਐੱਮ. ਮੋਦੀ ਨੇ ਇਸ ਬੈਠਕ ਤੋਂ ਬਾਅਦ ਕਿਹਾ ਕਿ ਭਾਰਤ ‘ਹਮੇਸ਼ਾ’ ਸ਼ਾਂਤੀ ਦੇ ਪੱਖ ਵਿਚ ਰਹੇਗਾ ਅਤੇ ਮਨੁੱਖਤਾ ਦੀਆਂ ਕਦਰਾਂ-ਕੀਮਤਾਂ ਨੂੰ ਸਭ ਤੋਂ ਉੱਪਰ ਰੱਖੇਗਾ।
Зустрівся з Президентом Володимиром Зеленським в Евіані. Останнім часом Індія та Україна активно розвивають взаємодію, що знаходить відображення у різних напрямах нашої співпраці.
Під час сьогоднішніх переговорів ми розглянули різні аспекти нашого співробітництва. Ми обидва… pic.twitter.com/6a5ooNQenK
— Narendra Modi (@narendramodi) June 17, 2026
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ- ਐਵੀਅਨ 'ਚ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਮੁਲਾਕਾਤ ਹੋਈ। ਪਿਛਲੇ ਦਿਨਾਂ ’ਚ ਭਾਰਤ ਤੇ ਯੂਕ੍ਰੇਨ ਵਿਚਾਲੇ ਵੱਡੇ ਪੱਧਰ ’ਤੇ ਗੱਲਬਾਤ ਹੋਈ ਹੈ। ਇਸ ਦਾ ਅਸਰ ਸਾਡੇ ਸਹਿਯੋਗ ਦੇ ਵੱਖ-ਵੱਖ ਖੇਤਰਾਂ ਵਿਚ ਦਿਖਾਈ ਦੇ ਰਿਹਾ ਹੈ। ਭਾਰਤ ਲਗਾਤਾਰ ਗੱਲਬਾਤ ਤੇ ਕੂਟਨੀਤੀ ਰਾਹੀਂ ਰੂਸ-ਯੂਕ੍ਰੇਨ ਟਕਰਾਅ ਨੂੰ ਖ਼ਤਮ ਕਰਨ ਦੀ ਵਕਾਲਤ ਕਰਦਾ ਰਿਹਾ ਹੈ। ਬੈਠਕ ਤੋਂ ਬਾਅਦ ਜ਼ੇਲੈਂਸਕੀ ਨੇ ਕਿਹਾ ਕਿ ਭਾਰਤ ਤੇ ਯੂਕ੍ਰੇਨ ਵਿਚਾਲੇ ‘ਸਹਿਯੋਗ ਦੀਆਂ ਬਹੁਤ ਸੰਭਾਵਨਾਵਾਂ’ ਹਨ ਅਤੇ ਉਹ ਪਹਿਲਾਂ ਹੀ ਸਾਂਝੇ ਪ੍ਰਾਜੈਕਟਾਂ ’ਤੇ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ- ਇਰਾਨ ਦੇ ਹੱਥ ਲੱਗਾ ਪਰਮਾਣੂ ਬੰਬ ਤੋਂ ਵੀ 'ਵੱਡਾ ਹਥਿਆਰ' ! ਉਂਗਲਾਂ 'ਤੇ ਨਚਾ ਸਕਦੈ ਪੂਰੀ ਦੁਨੀਆ
ਇਹ ਵੀ ਪੜ੍ਹੋ- ਇਕ ਜੰਗ ਖ਼ਤਮ, ਦੂਜੀ ਤਿਆਰ ! ਹੁਣ ਚੀਨ ਨੇ ਖਿੱਚੀ ਤਿਆਰੀ, ਭੇਜ'ਤੇ ਜੰਗੀ ਜਹਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੇਲਵੇ 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਅੱਜ ਹੀ ਕਰੋ ਅਪਲਾਈ
NEXT STORY