ਨਵੀਂ ਦਿੱਲੀ : ਸੋਮਵਾਰ ਸਵੇਰੇ ਦਿੱਲੀ-ਐੱਨਸੀਆਰ ਦੇ ਕਈ ਹਿੱਸਿਆਂ 'ਚ 4.0 ਤੀਬਰਤਾ ਦਾ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਸੋਮਵਾਰ ਸਵੇਰੇ 5.36 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ। ਕਈ ਲੋਕ ਗੂੜ੍ਹੀ ਨੀਂਦ ਤੋਂ ਜਾਗ ਪਏ। ਹਾਲਾਂਕਿ, ਹੁਣ ਤੱਕ ਕਿਸੇ ਦੇ ਨੁਕਸਾਨ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਤੁਰੰਤ ਕੋਈ ਖ਼ਬਰ ਨਹੀਂ ਹੈ।
ਨੈਸ਼ਨਲ ਸੈਂਟਰ ਫਾਰ ਸਿਸਮਲੋਜੀ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਭੂਚਾਲ ਦਾ ਕੇਂਦਰ ਨਵੀਂ ਦਿੱਲੀ ਵਿਚ ਸੀ ਅਤੇ ਇਹ ਪੰਜ ਕਿਲੋਮੀਟਰ ਦੀ ਡੂੰਘਾਈ 'ਤੇ ਸਵੇਰੇ 5:36 ਵਜੇ ਆਇਆ। ਇੱਕ ਅਧਿਕਾਰੀ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਭੂਚਾਲ ਦਾ ਕੇਂਦਰ ਧੌਲਾ ਕੂਆਂ ਵਿੱਚ ਦੁਰਗਾਬਾਈ ਦੇਸ਼ਮੁਖ ਕਾਲਜ ਆਫ ਸਪੈਸ਼ਲ ਐਜੂਕੇਸ਼ਨ ਦੇ ਨੇੜੇ ਸੀ।
ਇਹ ਵੀ ਪੜ੍ਹੋ : ਦਿੱਲੀ-ਐੱਨਸੀਆਰ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਸੁੱਤੇ ਲੋਕ ਘਰਾਂ 'ਚੋਂ ਭੱਜ ਕੇ ਨਿਕਲੇ ਬਾਹਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਮਾਮਲੇ 'ਤੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ, ''ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਾਰਿਆਂ ਨੂੰ ਸ਼ਾਂਤ ਰਹਿਣ ਅਤੇ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਸੰਭਾਵੀ ਝਟਕਿਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਅਧਿਕਾਰੀ ਸਥਿਤੀ 'ਤੇ ਤਿੱਖੀ ਨਜ਼ਰ ਰੱਖ ਰਹੇ ਹਨ।
![PunjabKesari](https://static.jagbani.com/multimedia/09_25_568310504modo tweet-ll.jpg)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਉਣ ਵਾਲਾ ਹੈ ਮਹਾਭੂਚਾਲ, ਮਾਰੇ ਜਾ ਸਕਦੇ ਲੱਖਾਂ, ਵਿਗਿਆਨੀਆਂ ਦਾ ਦਾਅਵਾ
NEXT STORY