ਕੰਨੂਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਇਨਾਡ ਦੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਸ਼ਨੀਵਾਰ ਯਾਨੀ ਕਿ ਅੱਜ ਕੇਰਲ ਪਹੁੰਚੇ। ਅਧਿਕਾਰੀਆਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਦਾ ਜਹਾਜ਼ ਕਰੀਬ 11 ਵਜੇ ਕੰਨੂਰ ਹਵਾਈ ਅੱਡੇ ਉਤਰਿਆ। ਅਧਿਕਾਰੀਆਂ ਨੇ ਦੱਸਿਆ ਕਿ ਹਵਾਈ ਅੱਡੇ ਤੋਂ ਪ੍ਰਧਾਨ ਮੰਤਰੀ ਹੈਲੀਕਾਪਟਰ ਜ਼ਰੀਏ ਵਾਇਨਾਡ ਲਈ ਰਵਾਨਾ ਹੋਣਗੇ ਅਤੇ ਫਿਰ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਬਚਾਅ ਮੁਹਿੰਮ ਵਿਚ ਸ਼ਾਮਲ ਟੀਮ ਪ੍ਰਧਾਨ ਮੰਤਰੀ ਨੂੰ ਨਿਕਾਸੀ ਦੀਆਂ ਕੋਸ਼ਿਸ਼ਾਂ ਬਾਰੇ ਜਾਣਕਾਰੀ ਦੇਵੇਗੀ।
ਪ੍ਰਧਾਨ ਮੰਤਰੀ ਮੋਦੀ ਰਾਹਤ ਕੈਂਪ ਅਤੇ ਹਸਪਤਾਲ ਜਾਣਗੇ, ਜਿੱਥੇ ਉਹ ਪੀੜਤਾਂ ਅਤੇ ਜ਼ਮੀਨ ਖਿਸਕਣ ਕਾਰਨ ਪ੍ਰਭਾਵਿਤ ਖੇਤਰਾਂ ਤੋਂ ਕੱਢੇ ਗਏ ਲੋਕਾਂ ਨਾਲ ਮੁਲਾਕਾਤ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਇਸ ਤੋਂ ਬਾਅਦ ਇਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਨਗੇ, ਜਿਸ 'ਚ ਉਨ੍ਹਾਂ ਨੂੰ ਆਫ਼ਤ ਅਤੇ ਉਸ ਤੋਂ ਬਾਅਦ ਜਾਰੀ ਰਾਹਤ ਕੋਸ਼ਿਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿਚ 30 ਜੁਲਾਈ ਨੂੰ ਵੱਡੇ ਪੱਧਰ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਿਚ 226 ਲੋਕਾਂ ਦੀ ਮੌਤ ਹੋ ਗਈ ਸੀ। ਖੇਤਰ ਵਿਚ ਕਈ ਲੋਕ ਅਜੇ ਵੀ ਲਾਪਤਾ ਹਨ।
ਜੰਗਲੀ ਹਾਥੀ ਦੇ ਹਮਲੇ 'ਚ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਸਣੇ ਚਾਰ ਦੀ ਮੌਤ
NEXT STORY