ਇੰਟਰਨੈਸ਼ਨਲ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਨ੍ਹੀਂ ਦਿਨੀਂ ਅਮਰੀਕਾ ਦੌਰੇ 'ਤੇ ਚੱਲ ਰਹੇ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦਾ ਵਾਈਟ ਹਾਊਸ ਵਿਚ ਸ਼ਾਨਦਾਰ ਸੁਆਗਤ ਕੀਤਾ ਗਿਆ। ਬੀਤੀ ਰਾਤ ਅਮਰੀਕਾ ਦੀ ਫਸਟ ਲੇਡੀ ਵੱਲੋਂ ਉਨ੍ਹਾਂ ਦੀ ਭੋਜਨ ਲਈ ਮੇਜ਼ਬਾਨੀ ਕੀਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਪਾਕਿਸਤਾਨੀ ਪੰਜਾਬ ’ਚ ਹਿੰਦੂ ਮੰਦਰਾਂ ’ਤੇ ਹਮਲਾ ਕਰਨ ਦੀ ਸਾਜ਼ਿਸ਼, 6 ਖ਼ਤਰਨਾਕ ਅੱਤਵਾਦੀ ਗ੍ਰਿਫ਼ਤਾਰ
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਵਿਚਾਲੇ ਮੀਟਿੰਗ ਹੋਈ। ਇਸ ਦੌਰਾਨ ਦੋਹਾਂ ਆਗੂਆਂ ਵਿਚਾਲੇ 2 ਘੰਟਿਆਂ ਤੋਂ ਵੀ ਵੱਧ ਸਮਾਂ ਗੱਲਬਾਤ ਹੁੰਦੀ ਰਹੀ। ਇਸ ਦੌਰਾਨ ਦੋਹਾਂ ਆਗੂਆਂ ਨੇ ਭਾਰਤ ਤੇ ਅਮਰੀਕਾ ਦੇ ਰਿਸ਼ਤਿਆਂ ਨੂੰ ਬੁਲੰਦੀਆਂ 'ਤੇ ਲਿਜਾਣ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਭਾਰਤ-ਅਮਰੀਕਾ ਦੇ ਰਿਸ਼ਤਿਆਂ 'ਤੇ ਡੂੰਘਾਈ ਨਾਲ ਗੱਲਬਾਤ ਕੀਤੀ ਤੇ ਇਸ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ।
ਇਹ ਖ਼ਬਰ ਵੀ ਪੜ੍ਹੋ - ਫਾਸਟੈਗ ਨਾਲ ਦੋਗੁਣਾ ਵਧੀ ਸਰਕਾਰ ਦੀ ਕਮਾਈ: 5 ਸਾਲਾਂ 'ਚ ਇਕੱਠੇ ਹੋਏ 50 ਹਜ਼ਾਰ ਕਰੋੜ ਰੁਪਏ
ਇਸ ਮੀਟਿੰਗ ਮਗਰੋਂ ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਭਾਰਤ-ਅਮਰੀਕਾ ਦੇ ਰਿਸ਼ਤਿਆਂ ਨੂੰ ਨੂੰ ਹੋਰ ਉਚਾਈਆਂ 'ਤੇ ਲਿਜਾਣ ਲਈ ਵਾਈਟ ਹਾਊਸ ਵਿਚ ਦੁਵੱਲੀ ਗੱਲਬਾਤ ਕੀਤੀ। ਉਨ੍ਹਾਂ ਨੇ ਭਾਰਤ-ਅਮਰੀਕਾ ਸਬੰਧਾਂ ਦੇ ਸਮੁੱਚੇ ਸਪੈਕਟ੍ਰਮ ਦੀ ਸਮੀਖਿਆ ਕੀਤੀ ਅਤੇ ਸਾਂਝੇਦਾਰੀ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਲਾਪਤਾ ਪਣਡੁੱਬੀ ਦੀ ਭਾਲ ਦੌਰਾਨ ਟਾਈਟੈਨਿਕ ਨੇੜੇ ਮਿਲਿਆ ਮਲਬਾ
NEXT STORY