ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬੁੱਧਵਾਰ ਯਾਨੀ ਕੱਲ ਕੈਬਨਿਟ ਬੈਠਕ ਹੋਵੇਗੀ। ਇਸ ਬੈਠਕ ਵਿੱਚ ਕਈ ਮਹੱਤਵਪੂਰਣ ਫੈਸਲੇ ਲਏ ਜਾ ਸਕਦੇ ਹਨ। ਪਿਛਲੇ 10 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਵੇਖਦੇ ਹੋਏ ਮੋਦੀ ਸਰਕਾਰ ਕਿਸਾਨਾਂ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੀ ਹੈ। ਇਸ ਬੈਠਕ ਵਿੱਚ ਕਣਕ ਅਤੇ ਹੋਰ ਫਸਲਾਂ 'ਤੇ ਐੱਮ.ਐੱਸ.ਪੀ. ਵਧਾਉਣ ਨੂੰ ਲੈ ਕੇ ਫੈਸਲਾ ਲਿਆ ਜਾ ਸਕਦਾ ਹੈ।
ਪੀ.ਐੱਮ. ਮੋਦੀ ਦੇ ਘਰ ਹੋਣ ਵਾਲੀ ਇਸ ਬੈਠਕ ਵਿੱਚ ਟੈਲੀਕਾਮ ਅਤੇ ਟੈਕਸਟਾਈਲ ਸੈਕਟਰ ਲਈ ਰਾਹਤ ਪੈਕੇਜ ਦੇਣ ਲਈ ਵੀ ਫੈਸਲਾ ਲਿਆ ਜਾ ਸਕਦਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ - ਬੈਂਗਲੁਰੂ 'ਚ ਸਿਰਫ ਤਿੰਨ ਦਿਨ ਜਨਤਕ ਤੌਰ 'ਤੇ ਗਣੇਸ਼ ਉਤਸਵ ਮਨਾਉਣ ਦੀ ਮਨਜ਼ੂਰੀ
ਦੱਸ ਦਈਏ ਕਿ ਕਿਸਾਨਾਂ ਦਾ 9 ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਜਾਰੀ ਹੈ। ਇਹੀ ਨਹੀਂ ਹਾਲ ਦੇ ਦਿਨਾਂ ਵਿੱਚ ਕਿਸਾਨ ਸੰਗਠਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕੀਤਾ ਹੈ। ਅੱਜ ਹੀ ਕਿਸਾਨ ਸੰਗਠਨਾਂ ਨੇ ਹਰਿਆਣਾ ਦੇ ਕਰਨਾਲ ਵਿੱਚ ਮਹਾਪੰਚਾਇਤ ਤੋਂ ਬਾਅਦ ਮਿੰਨੀ ਸਕੱਤਰੇਤ ਤੱਕ ਮਾਰਚ ਕੱਢਿਆ। ਅੰਦੋਲਨਕਾਰੀ ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਐੱਮ.ਐੱਸ.ਪੀ. 'ਤੇ ਕਾਨੂੰਨ ਬਣਾਏ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਮਿੰਨੀ ਸਕੱਤਰੇਤ ਦੇ ਬਾਹਰ ਹੋਈ ਮੀਟਿੰਗ ਮਗਰੋਂ ਬੋਲੇ ਟਿਕੈਤ, ਕਿਹਾ-ਕਰਨਾਲ ’ਚ ਵੀ ਲਾਉਣਗੇ ਪੱਕਾ ਮੋਰਚਾ
NEXT STORY