ਨਵੀਂ ਦਿੱਲੀ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਭਾਰਤੀ ਜੈਵਲਿਨ ਥਰੋਅ ਦੇ ਸੁਪਰਸਟਾਰ ਨੀਰਜ ਚੋਪੜਾ ਨੂੰ ਸੱਟ ਨਾਲ ਜੂਝਣ ਦੇ ਬਾਵਜੂਦ ਆਪਣਾ ਦੂਜਾ ਓਲੰਪਿਕ ਤਮਗਾ ਜਿੱਤਣ ਲਈ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਨੀਰਜ ਨਾਲ ਫ਼ੋਨ 'ਤੇ ਗੱਲਬਾਤ ਦੌਰਾਨ ਪਾਕਿਸਤਾਨ ਦੇ ਅਰਸ਼ਦ ਨਦੀਮ ਬਾਰੇ ਟਿੱਪਣੀਆਂ ਲਈ ਉਨ੍ਹਾਂ ਦੀ ਮਾਂ ਸਰੋਜ ਦੇਵੀ ਦੀ ਵੀ ਤਾਰੀਫ਼ ਵੀ ਕੀਤੀ। ਸਰੋਜ ਦੇਵੀ ਨੇ ਓਲੰਪਿਕ ਰਿਕਾਰਡ ਨਾਲ ਸੋਨ ਤਮਗਾ ਜਿੱਤਣ ਵਾਲੇ ਨਦੀਮ ਲਈ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ 'ਆਪਣੇ ਪੁੱਤਰ ਵਰਗਾ' ਦੱਸਿਆ ਸੀ। ਨੀਰਜ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸੱਟ ਕਾਰਨ ਉਹ ਸੋਨ ਤਮਗਾ ਜਿੱਤਣ ਤੋਂ ਖੁੰਝ ਗਏ। ਪੀ.ਐੱਮ. ਮੋਦੀ ਨੇ ਉਨ੍ਹਾਂ ਨੂੰ ਸੋਨ ਤਮਗਾ ਗੁਆਉਣ 'ਤੇ ਧਿਆਨ ਨਾ ਦੇਣ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਬਹੁਤ ਘੱਟ ਖਿਡਾਰੀਆਂ ਨੂੰ 2 ਓਲੰਪਿਕ ਤਮਗੇ ਜਿੱਤਣ ਦਾ ਮਾਣ ਹਾਸਲ ਹੁੰਦਾ ਹੈ।
ਪੀ.ਐੱਮ. ਮੋਦੀ ਨੇ ਕਿਹਾ,"ਤੁਸੀਂ ਸੱਟ ਦੇ ਬਾਵਜੂਦ ਇਹ ਉਪਲੱਬਧੀ ਹਾਸਲ ਕੀਤੀ ਹੈ, ਜੋ ਕਿ ਸ਼ਾਨਦਾਰ ਹੈ।" ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰੇਗਾ। ਇਹ ਦੇਸ਼ ਲਈ ਕੁਝ ਕਰਨ ਦਾ ਜਨੂੰਨ ਹੈ ਜੋ ਸਾਨੂੰ ਪ੍ਰੇਰਿਤ ਕਰਦਾ ਹੈ।'' ਉਨ੍ਹਾਂ ਕਿਹਾ ਕਿ ਉਹ ਨੀਰਜ ਦੀ ਸੱਟ ਬਾਰੇ ਵਿਸਥਾਰ ਨਾਲ ਚਰਚਾ ਕਰਨਾ ਚਾਹੁਣਗੇ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਅੱਗੇ ਜਾ ਕੇ ਇਸ ਨੂੰ ਕਿਵੇਂ ਬਿਹਤਰ ਢੰਗ ਨਾਲ ਸੰਭਾਲਿਆ ਜਾ ਸਕਦਾ ਹੈ। ਨੀਰਜ ਨੇ ਕਿਹਾ ਕਿ ਉਹ ਲਗਾਤਾਰ ਮਿਹਨਤ ਕਰਦਾ ਰਹੇਗਾ ਅਤੇ ਆਉਣ ਵਾਲੇ ਖੇਡ ਮੁਕਾਬਲਿਆਂ 'ਚ ਬਿਹਤਰ ਪ੍ਰਦਰਸ਼ਨ ਕਰੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਹਾਰ: ਕਟਿਹਾਰ ਨੇੜੇ ਰਿਫਾਇੰਡ ਪੈਟਰੋਲ ਨਾਲ ਭਰੀ ਮਾਲ ਗੱਡੀ ਦੇ ਪਟੜੀ ਤੋਂ ਉਤਰੇ ਪੰਜ ਟੈਂਕਰ
NEXT STORY