ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ 'ਤ ਬਿਜਲੀ ਡਿੱਗਣ ਨਾਲ ਕਈ ਲੋਕਾਂ ਦੀ ਮੌਤ ਹੋਣ 'ਤੇ ਦੁਖ਼ ਜ਼ਾਹਰ ਕੀਤਾ ਹੈ। ਨਾਲ ਹੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਅਤੇ ਇਸ ਹਾਦਸੇ 'ਚ ਜ਼ਖਮੀ ਲੋਕਾਂ ਲਈ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਸੋਮਵਾਰ ਨੂੰ ਕੀਤੇ ਗਏ ਟਵੀਟ ਸੰਦੇਸ਼ 'ਚ ਪ੍ਰਧਾਨ ਮੰਤਰੀ ਵਲੋਂ ਕਿਹਾ ਗਿਆ ਹੈ,''ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ 'ਚ ਅਸਮਾਨੀ ਬਿਜਲੀ ਡਿੱਗਣ ਨਾਲ ਹੋਈ ਜਨਹਾਨੀ ਦੁਖਦਾਈ ਹੈ। ਇਸ ਤ੍ਰਾਸਦੀ 'ਚ ਜਿਨ੍ਹਾਂ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ, ਉਨ੍ਹਾਂ ਦੇ ਪਰਿਵਾਰ ਪ੍ਰਤੀ ਮੈਂ ਆਪਣੀ ਸੋਗ ਹਮਦਰਦੀ ਪ੍ਰਗਟ ਕਰਦਾ ਹਾਂ। ਈਸ਼ਵਰ ਉਨ੍ਹਾਂ ਨੂੰ ਇਸ ਦੁਖ਼ ਨੂੰ ਸਹਿਨ ਦੀ ਸ਼ਕਤੀ ਦੇਵੇ।''
ਇਹ ਵੀ ਪੜ੍ਹੋ : ਅਸਮਾਨੀ ਬਿਜਲੀ ਡਿੱਗਣ ਕਾਰਨ ਯੂ.ਪੀ. 'ਚ 40 ਲੋਕਾਂ ਦੀ ਮੌਤ, 38 ਮਵੇਸ਼ੀਆਂ ਦੀ ਵੀ ਗਈ ਜਾਨ
ਇਕ ਹੋਰ ਟਵੀਟ 'ਚ ਕਿਹਾ ਗਿਆ ਹੈ,''ਰਾਜਸਥਾਨ ਦੇ ਕੁਝ ਇਲਾਕਿਆਂ 'ਚ ਅਸਮਾਨੀ ਬਿਜਲੀ ਡਿੱਗਣ ਨਾਲ ਕਈ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ। ਇਸ ਤੋਂ ਬੇਹੱਦ ਦੁਖ ਹੋਇਆ ਹੈ। ਮੈਂ ਮ੍ਰਿਤਕਾਂ ਦੇ ਪਰਿਵਾਰ ਵਿਲਾਂ ਪ੍ਰਤੀ ਆਪਣੀ ਡੂੰਘੀ ਹਮਦਰਦੀ ਜ਼ਾਹਰ ਕਰਦਾ ਹਾਂ।'' ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਇਸ ਹਾਦਸੇ 'ਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਮਦਦ ਰਾਸ਼ੀ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਜੈਪੁਰ 'ਚ ਵੱਡਾ ਹਾਦਸਾ, ਆਮੇਰ ਮਹਿਲ ਦੇ ਵਾਚ ਟਾਵਰ ’ਤੇ ਬਿਜਲੀ ਡਿੱਗਣ ਕਾਰਨ 16 ਦੀ ਮੌਤ
ਮਹਾਰਾਸ਼ਟਰ ਅਤੇ ਕੇਰਲ 'ਚ ਕੋਰੋਨਾ ਮਾਮਲੇ ਘੱਟ ਨਹੀਂ ਹੋਣ ਕਾਰਨ ਕੇਂਦਰ ਹੈਰਾਨ, ਭੇਜੇਗਾ ਮਾਹਿਰਾਂ ਦੀ ਟੀਮ
NEXT STORY