ਨਵੀਂ ਦਿੱਲੀ - ਚੋਣਾਂ ਦੇ ਮੱਦੇਨਜ਼ਰ ਅਤੇ ਮਹਿਲਾ ਦਿਵਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਗਰੀਬ ਪਰਿਵਾਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਨੇ ਵਿੱਤੀ ਸਾਲ 2024-25 ਲਈ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਖਪਤਕਾਰਾਂ ਨੂੰ 300 ਰੁਪਏ ਦੀ ਸਬਸਿਡੀ ਜਾਰੀ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹੁਣ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਸਬਸਿਡੀ ਤਹਿਤ 31 ਮਾਰਚ 2025 ਤੱਕ ਸਬਸਿਡੀ ਦਿੱਤੀ ਜਾਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1 ਮਈ 2016 ਨੂੰ ਉੱਜਵਲਾ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਇਸ ਯੋਜਨਾ ਤਹਿਤ ਗਰੀਬ ਔਰਤਾਂ ਨੂੰ ਮੁਫ਼ਤ ਐਲਪੀਜੀ ਗੈਸ ਕੁਨੈਕਸ਼ਨ ਦਿੱਤੇ ਜਾਂਦੇ ਹਨ। ਹੁਣ ਇਕ ਵਾਰ ਫਿਰ ਮੋਦੀ ਸਰਕਾਰ ਨੇ ਉੱਜਵਲਾ ਯੋਜਨਾ 'ਤੇ ਦਿੱਤੀ ਜਾਣ ਵਾਲੀ 300 ਰੁਪਏ ਸਬਸਿਡੀ ਅਗਲੇ ਇਕ ਸਾਲ ਲਈ ਵਧਾ ਦਿੱਤੀ ਹੈ। ਔਰਤਾਂ ਨੂੰ 31 ਮਾਰਚ 2025 ਤੱਕ ਉੱਜਵਲਾ ਯੋਜਨਾ 'ਤੇ ਸਬਸਿਡੀ ਦਾ ਲਾਭ ਮਿਲੇਗਾ।
ਇਹ ਵੀ ਪੜ੍ਹੋ - ਦਸੰਬਰ 2024 ਤੱਕ ਖ਼ਤਮ ਹੋ ਜਾਵੇਗਾ ਅਯੁੱਧਿਆ 'ਚ ਰਾਮ ਮੰਦਰ ਦਾ ਨਿਰਮਾਣ
ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ 'ਚ ਵਾਧਾ
ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧਾ ਕਰ ਦਿੱਤਾ ਹੈ। ਹੁਣ ਮਹਿੰਗਾਈ ਭੱਤਾ 50 ਫੀਸਦੀ ਹੋ ਗਿਆ ਹੈ। ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 50 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ ਦਿੱਤੀ ਜਾਵੇਗੀ। ਇਹ ਵਾਧਾ 1 ਜਨਵਰੀ 2024 ਤੋਂ ਲਾਗੂ ਹੋਵੇਗਾ, ਜਿਸ ਨਾਲ ਲੱਖਾਂ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ - Xiaomi 14 ਭਾਰਤ 'ਚ ਲਾਂਚ, 11 ਮਾਰਚ ਤੋਂ ਸ਼ੁਰੂ ਹੋਵੇਗੀ ਵਿਕਰੀ, ਤੁਹਾਡੇ ਹੋਸ਼ ਉਡਾ ਦੇਵੇਗੀ ਇਸ ਦੀ ਕੀਮਤ
ਧਿਆਨਯੋਗ ਹੈ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ 48.67 ਲੱਖ ਕੇਂਦਰੀ ਕਰਮਚਾਰੀਆਂ ਅਤੇ 67.95 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। ਇਸ ਤੋਂ ਪਹਿਲਾਂ, ਸੱਤਵੇਂ ਤਨਖਾਹ ਕਮਿਸ਼ਨ ਦੇ ਤਹਿਤ, 1 ਜੁਲਾਈ, 2023 ਤੋਂ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਗਿਆ ਸੀ। ਫਿਰ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ 42 ਫੀਸਦੀ ਤੋਂ ਵਧਾ ਕੇ 46 ਫੀਸਦੀ ਕਰ ਦਿੱਤੀ ਗਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਸੰਬਰ 2024 ਤੱਕ ਖ਼ਤਮ ਹੋ ਜਾਵੇਗਾ ਅਯੁੱਧਿਆ 'ਚ ਰਾਮ ਮੰਦਰ ਦਾ ਨਿਰਮਾਣ
NEXT STORY