ਨਵੀਂ ਦਿੱਲੀ - ਸਾਬਕਾ ਕੇਂਦਰੀ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਚਿਦੰਬਰਮ ਨੇ ਕਿਹਾ ਹੈ ਕਿ ਸਰਕਾਰ ਨੂੰ ਆਪਣੀ ਗਲਤੀ ਸਵੀਕਾਰ ਕਰ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਨ੍ਹਾਂ ਕਾਨੂੰਨਾਂ 'ਤੇ ਸਰਕਾਰ ਨੇ ਕਿਸੇ ਨਾਲ ਵੀ ਸਲਾਹ ਨਹੀਂ ਲਈ। ਖਾਸਕਰ ਸੂਬਾ ਸਰਕਾਰਾਂ ਨਾਲ ਗੱਲ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ- ਅੰਦੋਲਨ ਵਿਚਾਲੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ NIA ਦਾ ਸੰਮਨ, ਕੱਲ ਹੋ ਸਕਦੀ ਹੈ ਪੁੱਛਗਿੱਛ
ਚਿਦੰਬਰਮ ਨੇ ਕਿਹਾ ਕਿ ਸਰਕਾਰ ਅਤੇ ਕਿਸਾਨ ਸੰਗਠਨਾਂ ਵਿਚਾਲੇ ਗੱਲਬਾਤ ਅਸਫਲ ਰਹੀ। ਇਸ ਦੇ ਲਈ ਸਰਕਾਰ ਨੂੰ ਹੀ ਦੋਸ਼ੀ ਠਹਿਰਾਇਆ ਜਾਣਾ ਚਾਹੀਦਾ ਹੈ, ਕਿਉਂਕਿ ਝੂਠ ਦਾ ਪਰਦਾਫਾਸ਼ ਹੋਣ ਤੋਂ ਬਾਅਦ ਵੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਮੁਅੱਤਲ ਨਹੀਂ ਕਰਨਾ ਚਾਹੁੰਦੀ ਹੈ। ਜ਼ਿਕਰਯੋਗ ਹੈ ਕਿ ਚਿਦੰਬਰਮ ਦਾ ਬਿਆਨ ਸਰਕਾਰ ਅਤੇ ਕਿਸਾਨਾਂ ਵਿਚਾਲੇ 9ਵੇਂ ਦੌਰ ਦੀ ਗੱਲਬਾਤ ਬਿਨਾਂ ਕਿਸੇ ਹੱਲ ਦੇ ਖ਼ਤਮ ਹੋਣ ਦੇ ਇੱਕ ਦਿਨ ਬਾਅਦ ਆਇਆ ਹੈ।
ਇਹ ਵੀ ਪੜ੍ਹੋ- ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ
ਕਾਂਗਰਸ ਨੇਤਾ ਨੇ ਕਿਹਾ ਕਿ ਮੌਜੂਦਾ ਵਿਵਾਦ ਨੂੰ ਖ਼ਤਮ ਕਰਨ ਦਾ ਇਕਲੌਤਾ ਤਰੀਕਾ ਇਹ ਹੈ ਕਿ ਸਰਕਾਰ ਆਪਣੀ ਗਲਤੀ ਸਵੀਕਾਰ ਕਰੇ ਅਤੇ ਨਵੇਂ ਤਰੀਕੇ ਨਾਲ ਸ਼ੁਰੂਆਤ ਕਰੇ। ਸੱਚਾਈ ਇਹ ਹੈ ਕਿ ਕਿਸੇ ਨਾਲ ਵੀ ਸਲਾਹ ਨਹੀਂ ਲਈ ਗਈ ਸੀ। ਖਾਸ ਤੌਰ 'ਤੇ, ਸੂਬਾ ਸਰਕਾਰਾਂ ਤੋਂ ਸਲਾਹ ਨਹੀਂ ਲਈ ਗਈ ਸੀ। ਇਸ ਵਿਵਾਦ ਤੋਂ ਬਾਹਰ ਨਿਕਲਣ ਦਾ ਇਕਲੌਤਾ ਤਰੀਕਾ ਸਰਕਾਰ ਆਪਣੀ ਗਲਤੀ ਸਵੀਕਾਰ ਕਰੇ ਅਤੇ ਨਵੇਂ ਸਿਰੇ ਤੋਂ ਗੱਲ ਸ਼ੁਰੂ ਕਰਨ ਲਈ ਸਹਿਮਤ ਹੋਣਾ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਸਿੰਘੂ ਬਾਰਡਰ 'ਤੇ ਅੰਦੋਲਨ 'ਚ ਸ਼ਾਮਲ ਕਿਸਾਨ ਨੂੰ NIA ਨੇ ਭੇਜਿਆ ਨੋਟਿਸ, ਜਾਣੋਂ ਕੌਣ ਹੈ ਇਹ ਸ਼ਖਸ
NEXT STORY