ਨਵੀਂ ਦਿੱਲੀ- ਕਿਸਾਨਾਂ ਦੇ ਪ੍ਰਦਰਸ਼ਨ ਦਰਮਿਆਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਨੀਤੀ ਆਯੋਗ ਦੇ ਸੀ.ਈ.ਓ. ਅਮਿਤਾਭ ਕਾਂਤ ਦੇ ਬਿਆਨ ਤੋਂ ਬਾਅਦ ਮੋਦੀ ਸਰਕਾਰ ਦੇ ਸੁਧਾਰਾਂ 'ਤੇ ਤਿੱਖਾ ਹਮਲਾ ਬੋਲਿਆ ਹੈ। ਦਰਅਸਲ ਅਮਿਤਾਭ ਕਾਂਤ ਨੇ ਕਿਹਾ ਸੀ ਕਿ ਭਾਰਤ 'ਚ ਵੱਡੇ ਸੁਧਾਰ ਕਰ ਪਾਉਣਾ ਮੁਸ਼ਕਲ ਹੈ, ਕਿਉਂਕਿ ਇੱਥੇ ਬਹੁਤ ਜ਼ਿਆਦਾ ਲੋਕਤੰਤਰ ਹੈ। ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ 'ਚ ਸੁਧਾਰ ਦਾ ਮਤਲਬ ਚੋਰੀ ਹੈ। ਇਹੀ ਕਾਰਨ ਹੈ ਕਿ ਇਹ ਲੋਕ ਲੋਕਤੰਤਰ ਤੋਂ ਮੁਕਤੀ ਚਾਹੁੰਦੇ ਹਨ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਭੇਜਿਆ ਲਿਖਤੀ ਪ੍ਰਸਤਾਵ, ਜਾਣੋ ਕਿਹੜੀਆਂ ਮੰਗਾਂ 'ਤੇ ਹੋਈ ਸਹਿਮਤ
ਦੱਸਣਯੋਗ ਹੈ ਕਿ ਮੰਗਲਵਾਰ ਨੂੰ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਅਮਿਤਾਭ ਕਾਂਤ ਨੇ ਕਿਹਾ ਕਿ ਭਾਰਤੀ ਪਰਿਪੇਖ 'ਚ ਵੱਡੇ ਅਤੇ ਸਖ਼ਤ ਸੁਧਾਰ ਕਰਨਾ ਕਾਫ਼ੀ ਮੁਸ਼ਕਲ ਹੈ, ਕਿਉਂਕਿ ਇੱਥੇ ਬਹੁਤ ਵੱਧ ਲੋਕਤੰਤਰ ਹੈ। ਤੁਹਾਨੂੰ ਇਸ ਤਰ੍ਹਾਂ ਦੇ ਸੁਧਾਰ ਲਈ ਸਿਆਸੀ ਮੰਸ਼ਾ ਦੀ ਜ਼ਰੂਰਤ ਹੁੰਦੀ ਹੈ, ਖਨਨ, ਕੋਲਾ, ਮਜ਼ਦੂਰੀ, ਖੇਤੀ 'ਚ ਬਹੁਤ ਵੱਧ ਸੁਧਾਰ ਦੀ ਜ਼ਰੂਰਤ ਹੈ। ਦੱਸਣਯੋਗ ਹੈ ਕਿ ਹਾਲ ਹੀ 'ਚ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਵਿਰੁੱਧ ਕਿਸਾਨ ਅੰਦੋਲਨ ਕਰ ਰਿਹਾ ਹੈ ਅਤੇ ਇਹ ਕਿਸਾਨ ਨਵੇਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਮੰਗ ਕਰ ਰਹੇ ਹਨ, ਜਦੋਂ ਕਿ ਸਰਕਾਰ ਆਪਣੇ ਫੈਸਲੇ 'ਤੇ ਅੜੀ ਹੈ।
ਇਹ ਵੀ ਪੜ੍ਹੋ : ਸਰਕਾਰ ਨੇ ਖੇਤੀਬਾੜੀ ਕਾਨੂੰਨ 'ਤੇ ਭੇਜਿਆ ਲਿਖਤੀ ਪ੍ਰਸਤਾਵ, ਕਿਸਾਨ ਬੈਠਕ 'ਚ ਕਰਨਗੇ ਵਿਚਾਰ
ਨੋਟ : ਇਸ ਸੰਬੰਧੀ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਕਰੋ ਰਿਪਲਾਈ
ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਭੇਜਿਆ ਲਿਖਤੀ ਪ੍ਰਸਤਾਵ, ਜਾਣੋ ਕਿਹੜੀਆਂ ਮੰਗਾਂ 'ਤੇ ਹੋਈ ਸਹਿਮਤ
NEXT STORY