ਨਵੀਂ ਦਿੱਲੀ, (ਭਾਸ਼ਾ)- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਵਿਰੋਧੀ ਧਿਰ ਦੀ ਇਸ ਆਲੋਚਨਾ ਨੂੰ ਖਾਰਿਜ ਕਰ ਦਿੱਤਾ ਕਿ ਸਰਕਾਰ ਨੇ ਬਜਟ ’ਚ ਉਨ੍ਹਾਂ ਸੂਬਿਆਂ ਨੂੰ ਵਿਸ਼ੇਸ਼ ਸਹੂਲਤ ਦਿੱਤੀ ਹੈ, ਜਿੱਥੇ ਉਸ ਦੀਆਂ ਸਹਿਯੋਗੀ ਪਾਰਟੀਆਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਗੱਠਜੋੜ ਨੂੰ 230 ਸੀਟਾਂ ਮਿਲੀਆਂ ਹਨ, ਉਨ੍ਹਾਂ ਨੂੰ ਇਸ ’ਤੇ ਸਵਾਲ ਚੁੱਕਣ ਦਾ ਕੋਈ ਅਧਿਕਾਰ ਨਹੀਂ ਹੈ, ਕਿਉਂਕਿ ਕੇਂਦਰ ਨੇ ਸਾਰੇ ਸੂਬਿਆਂ ਨੂੰ ਭੇਦਭਾਵ ਤੋਂ ਬਿਨਾਂ ਪੈਸਾ ਮੁਹੱਈਆ ਕਰਾਇਆ ਹੈ।
ਬਿਹਾਰ ਲਈ ਐਲਾਨੇ 60,000 ਕਰੋੜ ਰੁਪਏ ਦੇ ਪ੍ਰਾਜੈਕਟਾਂ ਅਤੇ ਆਂਧਰਾ ਪ੍ਰਦੇਸ਼ ਲਈ ਬਹੁਪੱਖੀ ਸਹਾਇਤਾ ਮੁਹੱਈਆ ਕਰਾਉਣ ਦੇ ਵਾਅਦੇ ’ਤੇ ਉਨ੍ਹਾਂ ਕਿਹਾ ਕਿ ਬਜਟ ’ਚ ਸਾਰੇ ਸੂਬਿਆਂ ਲਈ 1.5 ਲੱਖ ਕਰੋੜ ਰੁਪਏ ਦੀ ਸਹਾਇਤਾ ਦਾ ਵਾਅਦਾ ਕੀਤਾ ਗਿਆ ਹੈ। ਉਨ੍ਹਾਂ ਨੇ ਬਜਟ ਤੋਂ ਬਾਅਦ ਇਕ ਰਵਾਇਤੀ ਪੱਤਰਕਾਰ ਵਾਰਤਾ ’ਚ ਕਿਹਾ, ‘‘ਚੋਣਾਂ ਤੋਂ ਪਹਿਲਾਂ ਗੱਠਜੋੜ ਨਾਲ, ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਵਾਈ ’ਚ ਆਰਾਮ ਨਾਲ ਸਰਕਾਰ ਬਣਾਈ ਹੈ। ਇਹ ਇਤਿਹਾਸਕ ਹੈ।” ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਤੀਸਰੇ ਕਾਰਜਕਾਲ ’ਚ ਵਿਕਾਸ ਲਈ ਕਈ ਐਲਾਨ ਕੀਤੇ ਹਨ, ਜਿਨ੍ਹਾਂ ’ਚ ਸੂਬਿਆਂ ਨੂੰ 50 ਸਾਲਾਂ ਤੱਕ ਬਿਨਾਂ ਵਿਆਜ ਦੇ 1.50 ਲੱਖ ਕਰੋੜ ਰੁਪਏ ਦੇਣ ਦੀ ਵਿਵਸਥਾ ਸ਼ਾਮਲ ਹੈ। ਇਹ ਵਿੱਤ ਕਮਿਸ਼ਨ ਦੀ ਸਿਫਾਰਿਸ਼ ਤੋਂ ਵੱਖ ਹੈ।
ਰਾਜਸਥਾਨ 'ਚ ਵਾਪਰਿਆ ਹਾਦਸਾ, ਬੱਸ ਪਲਟਣ ਕਾਰਨ ਦੋ ਦੀ ਮੌਤ ਤੇ 9 ਜ਼ਖ਼ਮੀ
NEXT STORY