ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਤੰਜ ਕੱਸਿਆ ਹੈ। ਰਾਹੁਲ ਨੇ ਟਵੀਟ ਕਰ ਕੇ ਕਿਹਾ,‘‘ਲੋਕਤੰਤਰ ’ਚ ਬਹਿਸ ਅਤੇ ਅਸਹਿਮਤੀ ਦਾ ਮਹੱਤਵ-ਇਸ ਵਿਸ਼ੇ ’ਚ ਮੋਦੀ ਸਰਕਾਰ ਨੂੰ ਟਿਊਸ਼ਨ ਦੀ ਜ਼ਰੂਰਤ ਹੈ।’’ ਰਾਹੁਲ ਵਲੋਂ ਇਹ ਟਿੱਪਣੀ ਅਜਿਹੇ ਸਮੇਂ ਕੀਤੀ ਗਈ, ਜਦੋਂ ਸੰਸਦ ਦੇ ਸਰਦ ਰੁੱਤ ਸੈਸ਼ਨ ’ਚ ਮੁਅੱਤਲ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਮੰਗ ਕਰ ਰਿਹਾ ਵਿਰੋਧੀ ਧਿਰ ਹੰਗਾਮਾ ਕਰ ਰਿਹਾ ਹੈ।
ਦੱਸਣਯੋਗ ਹੈ ਕਿ 29 ਨਵੰਬਰ ਨੂੰ ਸ਼ੁਰੂ ਹੋਏ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਰਾਜ ਸਭਾ ’ਚ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਦੇ 12 ਮੈਂਬਰਾਂ ਨੂੰ ਮਾਨਸੂਨ ਸੈਸ਼ਨ ਦੌਰਾਨ ‘ਗਲਤ ਰਵੱਈਏ’ ਕਾਰਨ ਇਸ ਸੈਸ਼ਨ ਦੀ ਬਾਕੀ ਮਿਆਦ ਲਈ ਉੱਚ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਨੂੰ ਮਿਲਿਆ ਲੰਡਨ ਦਾ 21ਵੀਂ ਸੈਂਚੁਰੀ ਆਈਕੌਨ ਐਵਾਰਡ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਹਰਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਖ਼ਬਰ; ਮਾਂ ਨੇ 4 ਬੱਚਿਆਂ ਸਮੇਤ ਖਾਧੀ ਸਲਫ਼ਾਸ
NEXT STORY