ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਨਰਿੰਦਰ ਮੋਦੀ ਸਰਕਾਰ ਕੋਲ ਬੇਰੁਜ਼ਗਾਰੀ, ਮਹਿੰਗਾਈ ਅਤੇ ਯੂਕ੍ਰੇਨ 'ਚ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਨੂੰ ਲੈ ਕੇ ਕੋਈ ਯੋਜਨਾ ਨਹੀਂ ਹੈ। ਰਾਹੁਲ ਨੇ ਕਿਹਾ ਕਿ ਇਸ ਸਰਕਾਰ ਦਾ ਮਤਲਬ ਸਿਰਫ਼ 'ਪੀ.ਆਰ.' ਹੈ।
ਉਨ੍ਹਾਂ ਨੇ ਟਵੀਟ ਕੀਤਾ,''ਰੁਪਈਆ ਆਪਣੇ ਸਭ ਤੋਂ ਘੱਟ ਪੱਧਰ 'ਤੇ ਹੈ, ਰਿਕਾਰਡ ਬੇਰੁਜ਼ਗਾਰੀ ਅਤੇ ਮਹਿੰਗਾਈ ਹੈ, ਯੂਕ੍ਰੇਨ 'ਚ ਵਿਦਿਆਰਥੀ ਫਸੇ ਹੋਏ ਹਨ, ਚੀਨ ਸਾਡੇ ਖੇਤਰ 'ਤੇ ਕਬਜ਼ਾ ਕਰ ਰਿਹਾ ਹੈ, ਇਨ੍ਹਾਂ ਨੂੰ ਲੈ ਕੇ ਭਾਰਤ ਸਰਕਾਰ ਕੋਲ ਕੋਈ ਯੋਜਨਾ ਨਹੀਂ ਹੈ।'' ਰਾਹੁਲ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਦਾ ਮਤਲਬ ਸਿਰਫ਼ 'ਪੀ.ਆਰ.' ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਹਿਮਾਚਲ ਪ੍ਰਦੇਸ਼ ਦੇ CM ਠਾਕੁਰ ਨੇ ਸਮਾਰਟ ਬਸ ਸਟਾਪ ਦਾ ਕੀਤਾ ਉਦਘਾਟਨ
NEXT STORY