ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ 'ਚ ਕੇਂਦਰੀ ਹਥਿਆਰਬੰਦ ਪੁਲਸ ਬਲਾਂ (CAPF) 'ਚ 2.43 ਲੱਖ ਤੋਂ ਵੱਧ ਨੌਜਵਾਨਾਂ ਦੀ ਭਰਤੀ ਕੀਤੀ ਹੈ। ਇਹ ਜਾਣਕਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿੱਚ ਦਿੱਤੀ ਗਈ। ਇਹ ਮੀਟਿੰਗ ਦਮਨ ਵਿੱਚ ਹੋਈ। ਇੱਕ ਅਧਿਕਾਰਤ ਬਿਆਨ ਅਨੁਸਾਰ, ਕਮੇਟੀ ਮੈਂਬਰਾਂ ਨੂੰ ਇਹ ਵੀ ਦੱਸਿਆ ਗਿਆ ਕਿ ਪਿਛਲੇ 10 ਸਾਲਾਂ ਵਿੱਚ ਸੀਏਪੀਐਫ ਵਿੱਚ 54 ਬਟਾਲੀਅਨਾਂ ਬਣਾਈਆਂ ਗਈਆਂ ਹਨ। ਕਮੇਟੀ ਨੇ ਜੰਮੂ-ਕਸ਼ਮੀਰ ਅਤੇ ਸੀਏਪੀਐਫ ਦੇ ਵਿਕਾਸ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕੀਤੀ।
ਖਨੌਰੀ ਬਾਰਡਰ 'ਤੇ ਜ਼ਖ਼ਮੀ ਹੋਏ ਕਿਸਾਨ ਪ੍ਰਿਤਪਾਲ ਬਾਰੇ ਹਾਈਕੋਰਟ 'ਚ ਹਰਿਆਣਾ ਪੁਲਸ ਦਾ ਹੈਰਾਨੀਜਨਕ ਬਿਆਨ
NEXT STORY