ਨਵੀਂ ਦਿੱਲੀ- 2024 ਦੀਆਂ ਲੋਕ ਸਭਾ ਚੋਣਾਂ ਵਿਚ ਹੁਣ ਸਿਰਫ਼ 1 ਸਾਲ ਤੋਂ ਘੱਟ ਦਾ ਸਮਾਂ ਬਚਿਆਂ ਹੈ। ਅਜਿਹੇ ਵਿਚ ਕੇਂਦਰ ਦੀ ਮੋਦੀ ਸਰਕਾਰ ਨੂੰ ਵੋਟਰਾਂ ਨੂੰ ਖ਼ੁਸ਼ ਕਰਨ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਦੇਸ਼ ਵਿੱਚ ਇਸ ਸਮੇਂ ਮਹਿੰਗਾਈ ਸਭ ਤੋਂ ਵੱਡਾ ਮੁੱਦਾ ਬਣਿਆ ਹੋਇਆ ਹੈ। ਅਜਿਹੇ 'ਚ ਮੋਦੀ ਸਰਕਾਰ ਮਹਿੰਗਾਈ ਤੋਂ ਰਾਹਤ ਦੇਣ ਲਈ ਵੱਡੇ ਫੈਸਲੇ ਲੈਣ ਦੀ ਤਿਆਰੀ ਕਰ ਰਹੀ ਹੈ। ਖ਼ਬਰ ਹੈ ਕਿ ਆਉਣ ਵਾਲੇ ਦਿਨਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਰਾਹਤ ਮਿਲ ਸਕਦੀ ਹੈ। ਮੋਦੀ ਸਰਕਾਰ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਕਰ ਸਕਦੀ ਹੈ। ਇੰਨਾ ਹੀ ਨਹੀਂ ਮੋਦੀ ਸਰਕਾਰ ਕਣਕ 'ਤੇ ਦਰਾਮਦ ਡਿਊਟੀ 40 ਫੀਸਦੀ ਤੋਂ ਘਟਾ ਕੇ ਜ਼ੀਰੋ ਕਰ ਸਕਦੀ ਹੈ, ਤਾਂ ਜੋ ਦੇਸ਼ 'ਚ ਸਸਤੀ ਕਣਕ ਦੀ ਦਰਾਮਦ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਖਾਣ ਵਾਲੇ ਤੇਲ 'ਤੇ ਵੀ ਦਰਾਮਦ ਡਿਊਟੀ ਘਟਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ: ਹਿਮਾਚਲ ਪ੍ਰਦੇਸ਼ 'ਚ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ 217 ਲੋਕਾਂ ਦੀ ਮੌਤ, 10,000 ਕਰੋੜ ਦਾ ਹੋਇਆ ਨੁਕਸਾਨ
ਬਲੂਮਬਰਗ ਦੀ ਇਕ ਰਿਪੋਰਟ ਮੁਤਾਬਕ ਇਸ ਮਾਮਲੇ ਤੋਂ ਜਾਣੂ ਲੋਕਾਂ ਦੇ ਮੁਤਾਬਕ, ਭਾਰਤੀ ਅਧਿਕਾਰੀ ਸੰਘੀ ਘਾਟੇ ਦੇ ਟੀਚੇ ਨੂੰ ਪ੍ਰਭਾਵਿਤ ਕੀਤੇ ਬਿਨਾਂ ਭੋਜਨ ਅਤੇ ਤੇਲ ਦੀਆਂ ਕੀਮਤਾਂ 'ਚ ਵਾਧੇ ਨੂੰ ਰੋਕਣ ਲਈ ਵੱਖ-ਵੱਖ ਮੰਤਰਾਲਿਆਂ ਦੇ ਬਜਟ 'ਚੋਂ 1 ਲੱਖ ਕਰੋੜ ਰੁਪਏ ਮੁੜ ਅਲਾਟ ਕਰਨ ਦੀ ਯੋਜਨਾ 'ਤੇ ਵਿਚਾਰ ਕਰ ਰਹੇ ਹਨ। ਪੀ.ਐੱਮ. ਮੋਦੀ ਨੇ ਇਸ ਹਫ਼ਤੇ ਲਾਲ ਕਿਲ੍ਹੇ ਤੋਂ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਮਹਿੰਗਾਈ ਨਾਲ ਲੜਨ ਦਾ ਸੰਕਲਪ ਲਿਆ ਸੀ। ਉਦੋਂ ਤੋਂ ਹੀ ਅਧਿਕਾਰੀ ਇਸ ਦਿਸ਼ਾ 'ਚ ਤੇਜ਼ੀ ਨਾਲ ਕੰਮ ਕਰ ਰਹੇ ਹਨ। ਜੁਲਾਈ 'ਚ ਪ੍ਰਚੂਨ ਮਹਿੰਗਾਈ ਦਰ 15 ਮਹੀਨਿਆਂ ਦੇ ਉੱਚ ਪੱਧਰ 'ਤੇ ਪਹੁੰਚ ਗਈ ਸੀ। ਭਾਰਤ ਇੱਕ ਅਜਿਹਾ ਦੇਸ਼ ਹੈ ਜਿੱਥੇ ਪਿਆਜ਼ ਅਤੇ ਟਮਾਟਰ ਦੀਆਂ ਕੀਮਤਾਂ ਸਰਕਾਰਾਂ ਡੇਗ ਦਿੰਦੀਆਂ ਹਨ। ਕੇਂਦਰ ਇਸ ਸਮੇਂ ਪੈਟਰੋਲ 'ਤੇ 19.90 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 15.80 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਵਸੂਲਦਾ ਹੈ। ਅਜਿਹੇ 'ਚ ਜੇਕਰ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਘੱਟ ਕੀਤਾ ਜਾਂਦਾ ਹੈ ਤਾਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਜਿਸ ਨਾਲ ਮਾਲ ਭਾੜਾ ਵੀ ਘੱਟ ਜਾਵੇਗਾ।
ਇਹ ਵੀ ਪੜ੍ਹੋ: ਸ਼ੂਗਰ, ਡਿਪਰੈਸ਼ਨ ਸਮੇਤ ਕਈ ਦਵਾਈਆਂ ਹੋਈਆਂ ਸਸਤੀਆਂ, ਸਰਕਾਰ ਨੇ ਤੈਅ ਕੀਤੀਆਂ ਨਵੀਆਂ ਕੀਮਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਹਿਮਾਚਲ ਪ੍ਰਦੇਸ਼ 'ਚ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ 217 ਲੋਕਾਂ ਦੀ ਮੌਤ, 10,000 ਕਰੋੜ ਦਾ ਹੋਇਆ ਨੁਕਸਾਨ
NEXT STORY