ਨਵੀਂ ਦਿੱਲੀ, (ਏ.ਐੱਨ.ਆਈ.)— ਕੋਰੋਨਾ ਸੰਕਟ 'ਚ ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੀ 10 ਕੇਂਦਰੀ ਟੀਮਾਂ ਗੁਜਰਾਤ, ਤਾਮਿਲਨਾਡੂ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੰਜਾਬ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੀਆਂ ਸੂਬਾ ਸਰਕਾਰਾਂ ਦੀ ਮਦਦ ਲਈ ਭੇਜੀ ਹੈ। ਇਨ੍ਹਾਂ 'ਚੋਂ ਇਕ ਕੇਂਦਰੀ ਟੀਮ ਪਹਿਲਾਂ ਹੀ ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਖਿਲਾਫ ਜੰਗ 'ਚ ਸੂਬਾ ਸਰਕਾਰ ਦੀ ਮਦਦ ਕਰ ਰਹੀ ਹੈ।
ਮਹਾਰਾਸ਼ਟਰ ਭਾਰਤ ਦਾ ਸਭ ਤੋਂ ਵੱਡਾ ਕੋਰੋਨਾ ਹੌਟਸਪੌਟ ਹੈ। ਗੁਜਰਾਤ, ਤਾਮਿਲਨਾਡੂ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੰਜਾਬ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ 'ਚ ਕੋਵਿਡ-19 ਮਰੀਜ਼ਾਂ ਦੀ ਗਿਣਤੀ 'ਚ ਤੇਜ਼ੀ ਦੇਖੀ ਗਈ ਹੈ। ਕੋਰੋਨਾ ਨਾਲ ਨਿਪਟਣ ਲਈ ਕੇਂਦਰ ਅਤੇ ਰਾਜ ਸਰਕਾਰਾਂ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਸਿਹਤ ਮੰਤਰੀ ਨੇ ਕਿਹਾ, ਜਲਦ ਫਲੈਟ ਹੀ ਨਹੀਂ ਰਿਵਰਸ ਹੋ ਜਾਣਗੇ ਕੋਰੋਨਾ ਗ੍ਰਾਫ
NEXT STORY