ਜੈਪੁਰ- ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹਰਿਆਣਾ ਦੇ ਕਰਨਾਲ ’ਚ ਕਿਸਾਨਾਂ ਨਾਲ ਹਿੰਸਾ ਦੀ ਨਿੰਦਾ ਕਰਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰ ਕੇ ਕਿਸਾਨਾਂ ਤੋਂ ਮੁਆਫ਼ੀ ਮੰਗੇ। ਗਹਿਲੋਤ ਨੇ ਟਵੀਟ ਕੀਤਾ,‘‘ਹਰਿਆਣਾ ਦੇ ਕਰਨਾਲ ’ਚ ਜਿਸ ਤਰ੍ਹਾਂ ਕਿਸਾਨਾਂ ਨਾਲ ਹਿੰਸਾ ਕੀਤੀ ਗਈ, ਉਹ ਨਿੰਦਾਯੋਗ ਹੈ। ਅਜਿਹੀਆਂ ਕਾਰਵਾਈਆਂ ਨਾਲ ਦੇਸ਼ਭਰ ’ਚ ਕਿਸਾਨਾਂ ਨੂੰ ਭੜਕਾਉਣ ਦਾ ਮਾਹੌਲ ਬਣਾਇਆ ਜਾ ਰਿਹਾ ਹੈ।’’
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਅਤੇ ਉੱਪ ਮੁੱਖਮੰਤਰੀ ਵੱਖ-ਵੱਖ ਤਰ੍ਹਾਂ ਦੇ ਬਿਆਨ ਦੇ ਰਹੇ ਹਨ, ਜਿਸ ਦਾ ਕੋਈ ਅਰਥ ਹੀ ਨਹੀਂ ਨਿਕਲ ਰਿਹਾ ਹੈ। ਉਨ੍ਹਾਂ ਲਿਖਿਆ ਕਿ ਹਰਿਆਣਾ ਸਰਕਾਰ ਦੇ ਅਧਿਕਾਰੀ ਕਿਸਾਨਾਂ ’ਤੇ ਹਿੰਸਕ ਕਾਰਵਾਈ ਦੇ ਨਿਰਦੇਸ਼ ਦੇ ਰਹੇ ਹਨ, ਜਿਸ ’ਤੇ ਪੂਰੇ ਦੇਸ਼ ’ਚ ਪ੍ਰਤੀਕਿਰਿਆ ਹੋ ਰਹੀ ਹੈ ਪਰ ਅਜਿਹੇ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ ਹੈ। ਗਹਿਲੋਤ ਅਨੁਸਾਰ, ਮੋਦੀ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲੈ ਕੇ ਤੁਰੰਤ ਖੇਤੀ ਕਾਨੂੰਨ ਰੱਦ ਕਰ ਕੇ ਕਿਸਾਨਾਂ ਤੋਂ ਮੁਆਫ਼ੀ ਮੰਗਣ।’’ ਦੱਸਣਯੋਗ ਹੈ ਕਿ ਕਈ ਜਗ੍ਹਾ ਕਿਸਾਨ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।
ਇਹ ਵੀ ਪੜ੍ਹੋ : ਰਾਜਸਥਾਨ ’ਚ ਸ਼ਰਧਾਲੂਆਂ ਨਾਲ ਭਰੀ ਜੀਪ ਨੂੰ ਟਰੱਕ ਨੇ ਮਾਰੀ ਟੱਕਰ, 12 ਲੋਕਾਂ ਦੀ ਮੌਤ
ਉੱਤਰ ਪ੍ਰਦੇਸ਼ ’ਚ ਡੇਂਗੂ ਦਾ ਅਸਰ; ਫਿਰੋਜ਼ਾਬਾਦ ’ਚ 8ਵੀਂ ਜਮਾਤ ਤੱਕ ਦੇ ਸਕੂਲ ਬੰਦ
NEXT STORY