ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਰੋਧੀ ਨੇਤਾਵਾਂ ਨਾਲ ਜਾ ਕੇ ਮੁਲਾਕਾਤ ਕੀਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਕੁਝ ਸਮੇਂ ਤੱਕ ਗੱਲਬਾਤ ਕੀਤੀ। ਸਪੀਕਰ ਐੱਮ. ਵੈਂਕਈਆ ਨਾਇਡੂ ਵੱਲੋਂ ਉੱਚ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵਿਰੋਧੀ ਮੈਂਬਰਾਂ ਦੀ ਗੈਲਰੀ ਤੱਕ ਗਏ। ਉਨ੍ਹਾਂ ਨੇ ਕਈ ਵਿਰੋਧੀ ਨੇਤਾਵਾਂ ਨਾਲ ਹੱਥ ਮਿਲਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਨੇਤਾ ਪ੍ਰਤੀਪੱਖ ਗੁਲਾਮ ਨਬੀ ਆਜ਼ਾਦ ਕੋਲ ਗਏ ਅਤੇ ਉਨ੍ਹਾਂ ਨਾਲ ਹੱਥ ਮਿਲਾਇਆ। ਉਨ੍ਹਾਂ ਨੇ ਨੇੜੇ ਹੀ ਖੜ੍ਹੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਕੁਝ ਸਮੇਂ ਗੱਲਬਾਤ ਵੀ ਕੀਤੀ।
ਮੋਦੀ ਨੇ ਕੀਤੀ ਸੀ ਮਨਮੋਹਨ ਦੇ ਖਿਲਾਫ ਕਥਿਤ ਟਿੱਪਣੀ
ਜ਼ਿਕਰਯੋਗ ਹੈ ਕਿ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਦੌਰਾਨ ਕਾਂਗਰਸ ਦੇ ਮੈਂਬਰਾਂ ਨੇ ਗੁਜਰਾਤ ਚੋਣਾਂ ਦੇ ਪ੍ਰਚਾਰ ਸਮੇਂ ਪ੍ਰਧਾਨ ਮੰਤਰੀ ਵੱਲੋਂ ਮਨਮੋਹਨ ਦੇ ਖਿਲਾਫ ਕੀਤੀ ਗਈ ਕਥਿਤ ਟਿੱਪਣੀ ਨੂੰ ਲੈ ਕੇ ਕਾਫੀ ਹੰਗਾਮਾ ਕੀਤਾ ਸੀ। ਬਾਅਦ 'ਚ ਸਦਨ ਦੇ ਨੇਤਾ ਅਰੁਣ ਜੇਤਲੀ ਨੇ ਸਦਨ 'ਚ ਬਿਆਨ ਦਿੱਤਾ ਸੀ ਕਿ ਪ੍ਰਧਾਨ ਮੰਤਰੀ ਦੇ ਬਿਆਨ 'ਚ ਸਾਬਕਾ ਪ੍ਰਧਾਨ ਮੰਤਰੀ ਸਮੇਤ ਕਿਸੇ ਵੀ ਨੇਤਾ ਦੀ ਦੇਸ਼ਭਗਤੀ ਨੂੰ ਲੈ ਕੇ ਕੋਈ ਸਵਾਲ ਨਹੀਂ ਚੁੱਕਿਆ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੇ ਸੀਨੀਅਰ ਨੇਤਾ ਡਾ. ਕਰਨ ਸਿੰਘ ਅਤੇ ਜਨਾਰਦਨ ਦਿਵੇਦੀ ਨਾਲ ਵੀ ਹੱਥ ਮਿਲਾ ਕੇ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਦਾ ਕਾਰਜਕਾਲ ਖਤਮ ਹੋਣ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਸਦਨ 'ਚ ਵਿਦਾਈ ਦਿੱਤੀ ਗਈ। ਉਨ੍ਹਾਂ ਨੇ ਡਿਪਟੀ ਸਪੀਕਰ ਪੀ.ਜੇ. ਕੁਰੀਅਨ ਨਾਲ ਵੀ ਹੱਥ ਮਿਲਾ ਕੇ ਉਨ੍ਹਾਂ ਦਾ ਸਵਾਗਤ ਕੀਤਾ।
ਜੈਰਾਮ ਸਰਕਾਰ ਦਾ ਵੱਡਾ ਫੇਰਬਦਲ,10 ਜ਼ਿਲਿਆਂ ਦੇ ਡੀ.ਸੀ. ਬਦਲੇ
NEXT STORY