ਨਵੀਂ ਦਿੱਲੀ (ਵਾਰਤਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰ 'ਤੇ ਕੋਰੋਨਾ ਪੀੜਤ ਪਰਿਵਾਰ ਦੇ ਬੱਚਿਆਂ ਦੀ ਅਣਦੇਖੀ ਕਰਨ ਦਾ ਦੋਸ਼ ਲਗਾਇਆ ਹੈ। ਰਾਹੁਲ ਨੇ ਅਜਿਹੇ ਬੱਚਿਆਂ ਦੀ ਮਦਦ ਕਰਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਪੀਲ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਕਰਨਾਟਕ ਦੀ ਨੰਨ੍ਹੀ ਪ੍ਰਤੀਕਸ਼ਾ ਦੀ ਮਦਦ ਜ਼ਰੂਰ ਕਰਨੀ ਚਾਹੀਦੀ ਹੈ। ਰਾਹੁਲ ਨੇ ਭਾਰਤ ਜੋੜੋ ਯਾਤਰਾ ਦੌਰਾਨ ਕਰਨਾਟਕ ਦੇ ਠੰਡਵਪੁਰਾ 'ਚ ਕੋਰੋਨਾ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੂੰ ਇਸੇ ਦੌਰਾਨ ਪ੍ਰਤੀਕਸ਼ਾ ਨਾਮ ਦੀ ਇਕ ਛੋਟੀ ਬੱਚੀ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਕੋਰੋਨਾ ਨਾਲ ਮੌਤ ਹੋ ਗਈ ਅਤੇ ਉਸ ਦੀ ਸੁਣਵਾਈ ਨਹੀਂ ਹੋ ਰਹੀ ਹੈ। ਉਸ ਦਾ ਕਹਿਣਾ ਹੈ ਕਿ ਉਹ ਡਾਕਟਰ ਬਣ ਕੇ ਮਨੁੱਖਤਾ ਦੀ ਸੇਵਾ ਕਰਨਾ ਚਾਹੁੰਦੀ ਹੈ।
ਕਾਂਗਰਸ ਨੇਤਾ ਨੇ ਟਵੀਟ ਕਰ ਕੇ ਪੀ.ਐੱਮ. ਨੂੰ ਇਸ ਬੱਚੀ ਦੀ ਮਦਦ ਦੀ ਅਪੀਲ ਕਰਦੇ ਹੋਏ ਕਿਹਾ,''ਪ੍ਰਧਾਨ ਮੰਤਰੀ ਜੀ, ਪ੍ਰਤੀਕਸ਼ਾ ਦੀ ਗੱਲ ਸੁਣੋ, ਜਿਸ ਨੇ ਭਾਜਪਾ ਸਰਕਾਰ ਦੇ ਕੋਰਨੋਾ ਕੁਪ੍ਰਬੰਧਨ ਕਾਰਨ ਆਪਣੇ ਪਿਤਾ ਨੂੰ ਗੁਆ ਦਿੱਤਾ। ਉਹ ਆਪਣੀ ਸਿੱਖਿਆ ਨੂੰ ਅੱਗੇ ਵਧਾਉਣ ਅਤੇ ਪਰਿਵਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਉਂਦੀ ਹੈ।'' ਰਾਹੁਲ ਨੇ ਕੋਰੋਨਾ ਪੀੜਤ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਸਰਕਾਰ ਨੂੰ ਸਵਾਲ ਕਰਦੇ ਹੋਏ ਪੁੱਛਿਆ,''ਕੀ ਕੋਰੋਨਾ ਪੀੜਤਾਂ ਦੇ ਪਰਿਵਾਰ ਉੱਚਿਤ ਮੁਆਵਜ਼ੇ ਦੇ ਯੋਗ ਨਹੀਂ ਹਨ। ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਅਧਿਕਾਰ ਤੋਂ ਕਿਉਂ ਵਾਂਝੇ ਕਰ ਰਹੇ ਹੋ।''
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
PM ਮੋਦੀ ਨੇ ਖ਼ੁਦ ਲਿਆ 5ਜੀ ਸੇਵਾਵਾਂ ਦਾ ਅਨੁਭਵ, ਪ੍ਰਗਤੀ ਮੈਦਾਨ ’ਚ ਬੈਠ ਕੇ ਯੂਰਪ ’ਚ ਚਲਾਈ ਕਾਰ
NEXT STORY