ਨਵੀਂ ਦਿੱਲੀ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਜੋਰਜੀਆ ਮੈਲੋਨੀ ਦੀ ਆਤਮਕਥਾ 'ਆਈ ਐਮ ਜੌਰਜੀਆ, ਮਾਈ ਰੂਟਸ, ਮਾਈ ਮਾਈ ਪ੍ਰਿੰਸੀਪਲਜ਼' ਦੇ ਭਾਰਤੀ ਸੰਸਕਰਣ ਲਈ ਪ੍ਰਸਤਾਵਨਾ ਲਿਖੀ ਹੈ। ਮੋਦੀ ਨੇ ਕਿਹਾ ਕਿ ਇਹ ਸਿਰਫ਼ ਇਕ ਕਿਤਾਬ ਨਹੀਂ, ਸਗੋਂ ਮੈਲੋਨੀ ਦੇ ਮਨ ਕੀ ਬਾਤ ਹੈ, ਜਿਸ 'ਚ ਉਸ ਨੇ ਆਪਣੇ ਵਿਚਾਰਾਂ ਨੂੰ ਖੁੱਲ੍ਹੇ ਦਿਲ ਨਾਲ ਪੇਸ਼ ਕੀਤਾ ਹੈ।
ਮੋਦੀ ਨੇ ਆਪਣੇ ਭਾਸ਼ਣ ਵਿੱਚ ਦੋਵੇਂ ਦੇਸ਼ਾਂ ਦੇ ਇਤਿਹਾਸਕ, ਸੱਭਿਆਚਾਰਕ ਅਤੇ ਆਰਥਿਕ ਰਿਸ਼ਤਿਆਂ ਨੂੰ ਵੀ ਚਰਚਾ ਕੀਤੀ। ਉਨ੍ਹਾਂ ਨੇ ਖ਼ਾਸ ਤੌਰ ‘ਤੇ ਨਾਰੀ ਸ਼ਕਤੀ, ਆਰਥਿਕ ਸਹਿਯੋਗ ਅਤੇ ਵਪਾਰਕ ਵਾਤਾਵਰਣ ਵਿੱਚ ਭਾਰਤ-ਇਟਲੀ ਸਾਂਝ ਨੂੰ ਮਜ਼ਬੂਤ ਕਰਨ ਵਾਲੀਆਂ ਕੋਸ਼ਿਸ਼ਾਂ ਦਾ ਜ਼ਿਕਰ ਕੀਤਾ।
ਭਾਰਤੀ ਪ੍ਰਧਾਨ ਮੰਤਰੀ ਨੇ ਮੈਲੋਨੀ ਦੀ ਅਗਵਾਈ ਨੂੰ ਭਾਰਤ ਅਤੇ ਇਟਲੀ ਵਿਚਕਾਰ ਦੋਸਤੀ ਦੇ ਨਵੇਂ ਚੈਪਟਰ ਵਜੋਂ ਪੇਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਕਦਮ ਨਾ ਸਿਰਫ਼ ਦੋਵਾਂ ਦੇਸ਼ਾਂ ਦੀ ਦੋਸਤੀ ਨੂੰ ਮਜ਼ਬੂਤ ਬਣਾਏਗਾ, ਸਗੋਂ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਾਧਨ ਵੀ ਬਣੇਗਾ।
ਇਟਲੀ ਦੀ ਪ੍ਰਧਾਨ ਮੰਤਰੀ ਜੋਰਜੀਆ ਮੈਲੋਨੀ ਨੇ ਮੋਦੀ ਵੱਲੋਂ ਲਿਖੀ ਗਈ ਪ੍ਰਸਤਾਵਨਾ ‘ਤੇ ਆਪਣੀ ਖੁਸ਼ੀ ਤੇ ਕਦਰਦਾਨੀ ਜਤਾਈ। ਉਨ੍ਹਾਂ ਨੇ ਕਿਹਾ ਕਿ ਇਹ ਕਦਮ ਦੋਵੇਂ ਦੇਸ਼ਾਂ ਦੀ ਸਾਂਝੀ ਸੋਚ ਅਤੇ ਵਪਾਰਕ-ਸੱਭਿਆਚਾਰਕ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਏਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖੰਘ ਦੀ ਦਵਾਈ ਪੀਣ ਨਾਲ ਮੁੰਡੇ ਦੀ ਮੌਤ, ਕਈ ਲੋਕ ਹੋਏ ਬੀਮਾਰ, ਸਰਕਾਰ ਨੇ ਲਗਾਈ ਪਾਬੰਦੀ
NEXT STORY