ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੁੱਧਵਾਰ ਨੂੰ ਉਨ੍ਹਾਂ ਨੂੰ ਨਮਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਸ਼ਰਧਾਂਜਲੀ ਭੇਂਟ ਕਰਦਾ ਹਾਂ। ਉਨ੍ਹਾਂ ਦੀ ਦਲੇਰੀ ਅਤੇ ਦਇਆ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਜੀਵਨ ਬਹੁਤ ਸਾਰੇ ਲੋਕਾਂ ਲਈ ਤਾਕਤ ਦਾ ਸਰੋਤ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਵਾਲੇ ਸਾਹਿਬ 'ਸ੍ਰੀ ਗੁਰੂ ਗੋਬਿੰਦ ਸਿੰਘ ਜੀ'
ਦੱਸ ਦੇਈਏ ਕਿ ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮ ਪਾਤਸ਼ਾਹ, ਬਾਦਸ਼ਾਹ ਦਰਵੇਸ਼ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 1666 ਈਸਵੀ ਨੂੰ ਪਟਨਾ, ਬਿਹਾਰ ਵਿਖੇ 9ਵੇਂ ਗੁਰੂ ਤੇਗ਼ ਬਹਾਦੁਰ ਜੀ ਦੇ ਘਰ ਮਾਤਾ ਗੁਜਰੀ ਜੀ ਦੀ ਕੁੱਖੋਂ ਹੋਇਆ। ਗੁਰੂ ਜੀ ਦੇ ਬਚਪਨ ਦਾ ਨਾਮ ਗੋਬਿੰਦ ਰਾਇ ਸੀ। ਉਸ ਸਮੇਂ ਮੁਗਲ ਸ਼ਾਸ਼ਕਾਂ ਦਾ ਅੱਤਿਆਚਾਰ ਬਹੁਤ ਵੱਧ ਚੁੱਕਾ ਸੀ। ਇਸ ਲਈ ਪਿਤਾ ਗੁਰੂ ਤੇਗ ਬਹਾਦਰ ਜੀ ਨੇ ਗੁਰੂ ਜੀ ਨੂੰ ਉੱਚ ਵਿੱਦਿਆ ਪ੍ਰਦਾਨ ਕਰਵਾਉਣ ਦੇ ਨਾਲ-ਨਾਲ ਸ਼ਾਸ਼ਤਰ ਵਿੱਦਿਆ ਤੋਂ ਵੀ ਚੰਗੀ ਤਰ੍ਹਾਂ ਜਾਣੂ ਕਰਵਾਇਆ ਸੀ।
ਇਹ ਵੀ ਪੜ੍ਹੋ- ਅਯੁੱਧਿਆ ਤੋਂ ਕਰੋ ਹਨੂੰਮਾਨਗੜ੍ਹੀ ਮੰਦਰ ਦੇ ਦਰਸ਼ਨ, ਜਾਣੋ ਇਸ ਜਗ੍ਹਾ ਦਾ ਇਤਿਹਾਸ
ਗੁਰੂ ਸਾਹਿਬ ਜੀ ਨੇ ਆਪਣਾ ਜੀਵਨ ਸਾਂਝੀਵਾਲਤਾ ਦੇ ਉਦੇਸ਼ ਨੂੰ ਨਾਲ ਲੈ ਕੇ ਜੀਵਿਆ। ਬਚਪਨ 'ਚ ਜਦੋਂ ਉਨ੍ਹਾਂ ਦੀ ਉਮਰ ਸਿਰਫ਼ ਨੌਂ ਸਾਲ ਦੀ ਸੀ ਤਾਂ ਉਨ੍ਹਾਂ ਨੇ ਪਿਤਾ ਗੁਰੂ ਤੇਗ ਬਹਾਦਰ ਜੀ ਨੂੰ ਕਸ਼ਮੀਰੀ ਪੰਡਿਤਾਂ ਦੀ ਮਦਦ ਅਤੇ ਉਨ੍ਹਾਂ ਦੀ ਰੱਖਿਆ ਕਰਨ ਲਈ ਕੁਰਬਾਨੀ ਦੇਣ ਲਈ ਭੇਜ ਦਿੱਤਾ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਪਿੱਛੋਂ 9 ਸਾਲ ਦੀ ਉਮਰ 'ਚ ਗੁਰੂ ਜੀ ਨੂੰ ਸ੍ਰੀ ਗੁਰੂ ਨਾਨਕ ਜੋਤ ਦੇ 10ਵੇਂ ਵਾਰਸ ਦੇ ਰੂਪ 'ਚ ਗੁਰਿਆਈ ਪ੍ਰਾਪਤ ਹੋਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਥੁਰਾ ਦੀ ਸ਼ਾਹੀ ਈਦਗਾਹ ਦੇ ਸਰਵੇ ’ਤੇ ਰੋਕ, ਸੁਪਰੀਮ ਕੋਰਟ ਨੇ ਪਲਟਿਆ ਹਾਈ ਕੋਰਟ ਦਾ ਫੈਸਲਾ
NEXT STORY