ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ’ਤੇ ਉਨ੍ਹਾਂ ਨੂੰ ਐਤਵਾਰ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਏਕਤਾ ਅਤੇ ਧਾਰਮਿਕਤਾ ’ਤੇ ਜ਼ੋਰ ਦੇਣ ਵਾਲੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਭਾਈਚਾਰੇ ਅਤੇ ਸ਼ਾਂਤੀ ਦੇ ਰਾਹ ’ਚ ਸਾਡੇ ਲਈ ਰਾਹ ਦਸੇਰਾ ਹਨ। ਮੁਗਲ ਸ਼ਾਸਕ ਔਰੰਗਜ਼ੇਬ ਦੇ ਹੁਕਮ ’ਤੇ ਗੁਰੂ ਤੇਗ ਬਹਾਦਰ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।
ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਅੱਜ ਦੇ ਦਿਨ ਨੂੰ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਰੂਪ ’ਚ ਯਾਦ ਕਰਦੇ ਹਾਂ, ਜੋ ਸਾਹਸ ਅਤੇ ਤਾਕਤ ਦੇ ਪ੍ਰਤੀਕ ਹਨ। ਆਜ਼ਾਦੀ ਅਤੇ ਮਨੁੱਖੀ ਸਨਮਾਨ ਲਈ ਉਸ ਦੀ ਅਦੁੱਤੀ ਕੁਰਬਾਨੀ ਅਮਿੱਟ ਹੈ ਅਤੇ ਮਨੁੱਖਾਂ ਨੂੰ ਇਕਜੁੱਟਤਾ ਅਤੇ ਦਇਆ ਭਾਵਨਾ ਨਾਲ ਜੀਣ ਲਈ ਪ੍ਰੇਰਿਤ ਕਰਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਗਪੁਰ ’ਚ ਵਿਸਫੋਟਕ ਬਣਾਉਣ ਵਾਲੀ ਫੈਕਟਰੀ ’ਚ ਧਮਾਕਾ, 6 ਔਰਤਾਂ ਸਣੇ 9 ਦੀ ਮੌਤ
NEXT STORY