ਨਵੀਂ ਦਿੱਲੀ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਨਿਊਜ਼ੀਲੈਂਡ ਵਿਚ ਚੱਲ ਰਹੇ ਆਈ.ਸੀ.ਸੀ. 2022 ਮਹਿਲਾ ਕ੍ਰਿਕਟ ਵਿਸ਼ਵ ਕੱਪ ਵਿਚ ਆਸਟਰੇਲੀਆਈ ਮਹਿਲਾ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।
ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੂੰ ਕਿਹਾ, 'ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ 'ਚ ਆਸਟ੍ਰੇਲੀਆਈ ਮਹਿਲਾ ਕ੍ਰਿਕਟ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਤੁਹਾਨੂੰ ਬਹੁਤ-ਬਹੁਤ ਵਧਾਈਆਂ। ਆਸਟ੍ਰੇਲੀਆ ਨੇ ਸ਼ਨੀਵਾਰ ਨੂੰ ਭਾਰਤ ਦੇ ਖ਼ਿਲਾਫ਼ ਮੈਚ ਜਿੱਤ ਲਿਆ ਸੀ ਪਰ ਟੂਰਨਾਮੈਂਟ ਅਜੇ ਵੀ ਜਾਰੀ ਹੈ। ਮੈਂ ਦੋਹਾਂ ਦੇਸ਼ਾਂ ਦੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।'
ਜ਼ਿਕਰਯੋਗ ਹੈ ਕਿ ਭਾਰਤੀ ਮਹਿਲਾ ਟੀਮ ਨੂੰ ਸ਼ਨੀਵਾਰ ਨੂੰ ਆਕਲੈਂਡ ਦੇ ਈਡਨ ਪਾਰਕ 'ਚ ਵਿਸ਼ਵ ਕੱਪ ਲੀਗ ਮੈਚ 'ਚ ਆਸਟ੍ਰੇਲੀਆ ਹੱਥੋਂ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਜਿੱਤ ਨਾਲ ਹੀ ਆਸਟ੍ਰੇਲੀਆ ਸੈਮੀਫਾਈਨਲ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਟੀਮ ਬਣ ਗਈ ਸੀ।
ਕੇਂਦਰ ਸਰਕਾਰ ਯੂਕ੍ਰੇਨ ਤੋਂ ਪਰਤੇ ਵਿਦਿਆਰਥੀਆਂ ਦੀ ਪੜ੍ਹਾਈ ਪੂਰੀ ਕਰਨ 'ਚ ਕਰੇਗੀ ਮਦਦ : ਮਨੋਜ ਸਿਨਹਾ
NEXT STORY