ਕੋਲਕਾਤਾ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਰਾਤ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਪਹੁੰਚ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਮੋਦੀ ਸ਼ੁੱਕਰਵਾਰ ਨੂੰ ਸੂਬੇ 'ਚ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨ ਵਾਲੇ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਮੋਦੀ ਹਵਾਈ ਅੱਡੇ ਤੋਂ ਸਿੱਧੇ ਰਾਜ ਭਵਨ ਗਏ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਜ ਭਵਨ ਵਿੱਚ ਰਾਤ ਆਰਾਮ ਕਰਨਗੇ।
ਇਹ ਵੀ ਪੜ੍ਹੋ- ਅੰਬਾਲਾ 'ਚ ਈਥਾਨੋਲ ਫੈਕਟਰੀ 'ਚ ਲੱਗੀ ਅੱਗ, ਘਟਨਾ ਤੋਂ ਬਾਅਦ ਸੜੀ ਹੋਈ ਲਾਸ਼ ਬਰਾਮਦ
ਪ੍ਰਧਾਨ ਮੰਤਰੀ ਸ਼ੁੱਕਰਵਾਰ ਨੂੰ ਕ੍ਰਿਸ਼ਨਾਨਗਰ, ਪੂਰਬੀ ਬਰਧਮਾਨ ਅਤੇ ਬੋਲਪੁਰ ਲੋਕ ਸਭਾ ਹਲਕਿਆਂ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰਨ ਵਾਲੇ ਹਨ। ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ, “ਪ੍ਰਧਾਨ ਮੰਤਰੀ ਮੋਦੀ ਰਾਤ ਕਰੀਬ 10.20 ਵਜੇ ਰਾਜ ਭਵਨ ਪਹੁੰਚੇ। ਰਾਜ ਭਵਨ ਅਤੇ ਸ਼ਹਿਰ ਦੇ ਹੋਰ ਹਿੱਸਿਆਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ, ਰਾਜਪਾਲ ਸੀਵੀ ਆਨੰਦ ਬੋਸ ਨੇ ਰਾਜ ਭਵਨ ਵਿੱਚ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ- ਪਾਕਿਸਤਾਨ ਨੇ ਟੀ-20 ਸੀਰੀਜ਼ ਲਈ 18 ਮੈਂਬਰੀ ਟੀਮ ਦਾ ਕੀਤਾ ਐਲਾਨ, ਇਸ ਸਟਾਰ ਗੇਂਦਬਾਜ਼ ਦੀ ਹੋਈ ਵਾਪਸੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਂਗਰਸ ਨੇ ਜਾਰੀ ਕੀਤੀ ਲਿਸਟ, ਭਾਜਪਾ ਵੱਲੋਂ ਲੱਦਾਖ ਦੇ ਸਾਂਸਦ ਰਹਿ ਚੁੱਕੇ ਉਮੀਦਵਾਰ ਨੂੰ ਦਿੱਤੀ ਟਿਕਟ
NEXT STORY