ਨਵੀਂ ਦਿੱਲੀ (ਭਾਸ਼ਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਆਪਣੇ ਲਗਜ਼ਮਬਰਗ ਦੇ ਹਮਰੁਤਬਾ ਲਿਊਕ ਫ੍ਰੀਡੇਨ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਦੋਵੇਂ ਦੇਸ਼ ਖੇਤਰੀ ਅਤੇ ਵਿਸ਼ਵ ਸ਼ਾਂਤੀ ਦਾ ਸਮਰਥਨ ਕਰਦੇ ਹਨ। ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਫ੍ਰੀਡੇਨ ਨੇ ਮੋਦੀ ਨੂੰ ਪ੍ਰਧਾਨ ਮੰਤਰੀ ਵਜੋਂ ਦੁਬਾਰਾ ਚੁਣੇ ਜਾਣ 'ਤੇ ਵਧਾਈ ਦੇਣ ਲਈ ਫੋਨ ਕੀਤਾ ਸੀ ਅਤੇ ਉਨ੍ਹਾਂ ਨੇ ਯੂਕਰੇਨ ਵਿਚ ਸੰਘਰਸ਼ ਸਮੇਤ ਖੇਤਰੀ ਅਤੇ ਵਿਸ਼ਵ ਮੁੱਦਿਆਂ 'ਤੇ ਚਰਚਾ ਕੀਤੀ ਸੀ।
ਬਿਆਨ ਵਿਚ ਕਿਹਾ ਗਿਆ ਹੈ, "ਪ੍ਰਧਾਨ ਮੰਤਰੀ ਫ੍ਰੀਡੇਨ ਨੇ ਸੰਘਰਸ਼ ਨੂੰ ਖਤਮ ਕਰਨ ਅਤੇ ਜਲਦੀ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਵਿਚ ਭਾਰਤ ਦੁਆਰਾ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ।" ਮੋਦੀ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਫ੍ਰੀਡੇਨ ਨਾਲ ਉਨ੍ਹਾਂ ਦੀ ਸਾਰਥਕ ਗੱਲਬਾਤ ਹੋਈ ਅਤੇ ਉਨ੍ਹਾਂ ਵਪਾਰ, ਨਿਵੇਸ਼, ਵਿੱਤੀ ਸੇਵਾਵਾਂ ਤੇ ਉਦਯੋਗਿਕ ਵਿਨਿਰਮਾਣ ਦੇ ਖੇਤਰਾਂ ਸਮੇਤ ਭਾਰਤ-ਲਗਜ਼ਮਬਰਗ ਸਬੰਧਾਂ ਨੂੰ ਮਜ਼ਬੂਤ ਬਣਾਉਣ ਦੀ ਪ੍ਰਤੀਬੱਧਤਾ ਦੁਹਰਾਈ। ਫ੍ਰੀਡੇਨ ਨੇ ਐਕਸ 'ਤੇ ਇਕ ਪੋਸਟ ਵਿਚ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਉਸਾਰੂ ਫੋਨ 'ਤੇ ਗੱਲਬਾਤ ਕੀਤੀ ਅਤੇ ਭਾਰਤ ਨੂੰ ਆਪਣੇ ਦੇਸ਼ ਲਈ ਇਕ ਮਹੱਤਵਪੂਰਨ ਭਾਈਵਾਲ ਦੱਸਿਆ।
ਉਨ੍ਹਾਂ ਕਿਹਾ ਕਿ ਅਸੀਂ ਆਪਣੇ ਨੇੜਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਜ਼ਾਹਰ ਕੀਤੀ। ਅਸੀਂ ਸਾਂਝੇ ਹਿੱਤਾਂ ਦੇ ਭੂ-ਰਾਜਨੀਤਿਕ ਮੁੱਦਿਆਂ ਅਤੇ ਸ਼ਾਂਤੀ ਅਤੇ ਸਥਿਰਤਾ ਲਈ ਕੰਮ ਕਰਨ ਦੇ ਸਾਡੇ ਟੀਚੇ 'ਤੇ ਵੀ ਚਰਚਾ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਉਣ ਵਾਲੇ ਦਿਨਾਂ 'ਚ 50,000 ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ : CM ਨਾਇਬ ਸਿੰਘ
NEXT STORY