ਨਵੀਂ ਦਿੱਲੀ : ਬੀਤੇ ਦਿਨ ਜਿੱਥੇ ਦੁਨੀਆ ਭਰ 'ਚ ਧੂਮਧਾਮ ਨਾਲ ਮਨਾਇਆ ਗਿਆ, ਉੱਥੇ ਹੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੇ ਬੁੱਧਵਾਰ ਨੂੰ X 'ਤੇ ਇੱਕ ਪੋਸਟ ਰਾਹੀਂ ਰਾਸ਼ਟਰਪਤੀ ਟਰੰਪ ਦਾ ਉਨ੍ਹਾਂ ਦੇ ਫ਼ੋਨ ਕਾਲ ਅਤੇ ਦੀਵਾਲੀ ਦੀਆਂ ਵਧਾਈਆਂ ਲਈ ਵੀ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ, "ਰੌਸ਼ਨੀ ਦੇ ਇਸ ਤਿਉਹਾਰ 'ਤੇ ਸਾਡੇ ਦੋ ਮਹਾਨ ਲੋਕਤੰਤਰ ਦੁਨੀਆ ਨੂੰ ਰੋਸ਼ਨ ਕਰਦੀਆਂ ਰਹਿਣ।" ਉਨ੍ਹਾਂ ਨੇ ਅੱਗੇ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਹਰ ਤਰ੍ਹਾਂ ਦੇ ਅੱਤਵਾਦ ਦੇ ਖ਼ਿਲਾਫ਼ ਇੱਕਜੁੱਟ ਰਹਿਣਾ ਚਾਹੀਦਾ ਹੈ।"

ਜ਼ਿਕਰਯੋਗ ਹੈ ਕਿ ਦੋਵਾਂ ਆਗੂਆਂ ਵਿਚਾਲੇ ਇਹ ਗੱਲਬਾਤ ਅਜਿਹੇ ਸਮੇਂ ਹੋਈ ਹੈ ਜਦੋਂ ਵਪਾਰਕ ਟੈਰਿਫਾਂ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਅਮਰੀਕਾ-ਭਾਰਤ ਸਬੰਧਾਂ ਵਿੱਚ ਕੁਝ ਖਿੱਚੋਤਾਣ ਚੱਲ ਰਹੀ ਹੈ।
ਸਾੜ੍ਹੀ ਨੂੰ ਲੈ ਕੇ ਲੜ ਪਈਆਂ 2 ਔਰਤਾਂ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
NEXT STORY