ਨਵੀਂ ਦਿੱਲੀ (ਭਾਸ਼ਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਜਨਵਰੀ ਨੂੰ ਉਤਰ ਪ੍ਰਦਸ਼ ਦੇ ਮੇਰਠ ਜ਼ਿਲ੍ਹੇ ਦਾ ਦੌਰਾ ਕਰਨਗੇ ਅਤੇ ਉਥੇ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਨੇ ਸ਼ੁੱਕਰਵਾਰ ਨੂੰ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ। ਪੀ.ਐਮ.ਓ. ਨੇ ਕਿਹਾ ਕਿ ਇਹ ਸਪੋਰਟਸ ਯੂਨੀਵਰਸਿਟੀ ਮੇਰਠ ਦੇ ਸਰਧਾਨਾ ਸ਼ਹਿਰ ਦੇ ਸਲਾਵਾ ਅਤੇ ਕੈਲੀ ਪਿੰਡਾਂ ਵਿਚ 700 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਏਗੀ।
ਇਹ ਵੀ ਪੜ੍ਹੋ: ਚੀਨ ਨੇ ਫੁੱਟਬਾਲਰਾਂ ’ਤੇ ਲਾਈ ਇਹ ਪਾਬੰਦੀ, ਕਿਹਾ- ਸਮਾਜ ਲਈ ਪੇਸ਼ ਹੋਵੇਗੀ ਨਵੀਂ ਮਿਸਾਲ
ਪੀ.ਐਮ.ਓ. ਨੇ ਕਿਹਾ, ‘ਪ੍ਰਧਾਨ ਮੰਤਰੀ ਮੋਦੀ ਦੇਸ਼ ਵਿਚ ਖੇਡਾਂ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਖੇਡਾਂ ਦੇ ਸਰੋਤਾਂ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਹੇ ਹਨ। ਮੇਰਠ ਵਿਚ ਸਪੋਰਟਸ ਯੂਨੀਵਰਸਿਟੀ ਦੀ ਸਥਾਪਨਾ ਦਾ ਕਦਮ ਉਨ੍ਹਾਂ ਦੇ ਇਸੇ ਦ੍ਰਿਸ਼ਟੀਕੋਣ ਤਹਿਤ ਚੁੱਕਿਆ ਜਾ ਰਿਹਾ ਹੈ।’ ਇਸ ਸਪੋਰਟਸ ਯੂਨੀਵਰਸਿਟੀ ਵਿਚ ਸਿੰਥੈਟਿਕ ਹਾਕੀ, ਫੁੱਟਬਾਲ, ਬਾਸਕਟਬਾਲ, ਵਾਲੀਵਾਲ, ਹੈਂਡਬਾਲ ਅਤੇ ਕਬੱਡੀ ਦੇ ਮੈਦਾਨਾਂ ਦੇ ਨਾਲ ਹੀ ਆਯੁਨਿਕ ਉਪਕਰਨ ਅਤੇ ਉਚ ਪੱਧਰੀ ਖੇਡ ਉਪਕਰਨ ਹੋਣਗੇ। ਨਾਲ ਹੀ ਇਸ ਵਿਚ ਲੋਨ ਟੈਨਿਸ ਕੋਰਟ, ਜਿੰਮ, ਦੌੜ ਲਈ ਸਿੰਥੈਟਿਕ ਸਟੇਡੀਅਮ, ਸਵੀਮਿੰਗ ਪੂਲ ਸਮੇਤ ਹੋਰ ਸੁਵਿਧਾਵਾਂ ਵੀ ਹੋਣਗੀਆ।
ਇਹ ਵੀ ਪੜ੍ਹੋ: 'ਗੋਲਡਨ ਬੁਆਏ' ਦੀਆਂ ਨਜ਼ਰਾਂ ਹੁਣ 90 ਮੀਟਰ ਦਾ ਅੰਕੜਾ ਪਾਰ ਕਰਨ 'ਤੇ, ਕਿਹਾ- ਇਸ ਨਾਲ ਮੇਰਾ ਨਾਂ...
ਪੀ.ਐਮ.ਓ. ਨੇ ਕਿਹਾ ਕਿ ਯੂਨੀਵਰਸਿਟੀ ਵਿਚ ਸ਼ੂਟਿੰਗ, ਸਕੁਐਸ਼, ਜਿਮਨਾਸਟਿਕ, ਵੇਟਲਿਫਟਿੰਗ, ਤੀਰਅੰਦਾਜ਼ੀ ਸਮੇਤ ਹੋਰ ਖੇਡਾਂ ਦੀਆਂ ਸੁਵਿਧਾਵਾਂ ਵੀ ਹੋਣਗੀਆਂ। ਇਸ ਯੂਨੀਵਰਸਿਟੀ ਵਿਚ 540 ਪੁਰਸ਼ ਅਤੇ 540 ਔਰਤਾਂ ਸਮੇਤ 1080 ਖਿਡਾਰੀਆਂ ਦੀ ਸਿਖਲਾਈ ਦੀ ਵਿਵਸਥਾ ਹੋਵੇਗੀ।
ਇਹ ਵੀ ਪੜ੍ਹੋ: ਅਲਵਿਦਾ-2021: ਦੁਨੀਆ ਭਰ ’ਚ ਵਿਵਸਥਾ ਖ਼ਿਲਾਫ਼ ਖੜੇ ਹੋਏ ਨਾਮੀ ਪਲੇਅਰ, ਭੁਗਤਣੇ ਪਏ ਗੰਭੀਰ ਨਤੀਜੇ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਹੁਣ ਦੁਬਈ ਨੂੰ ਟੱਕਰ ਦੇਵੇਗਾ ਹਰਿਆਣਾ, ਸਰਕਾਰ ਬਣਾਉਣਾ ਜਾ ਰਹੀ ਹੈ ਅਦਭੁੱਤ 'ਬਿਜ਼ਨੈੱਸ ਟਾਵਰ'
NEXT STORY