ਅਰਿਆਲੂਰ/ਤਾਮਿਲਨਾਡੂ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਜ਼ਮਾਨਤ ’ਤੇ ਰਿਹਾਅ ਜਾਂ ਜੇਲ੍ਹ ’ਚ ਬੰਦ ‘ਇੰਡੀਆ’ ਗੱਠਜੋੜ ਦੇ ਨੇਤਾ ਭ੍ਰਿਸ਼ਟ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ’ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਸਖਤ ਮਿਹਨਤ ਕਰ ਰਹੇ ਹਨ। ਨੱਡਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਰਗੇ ਨੇਤਾ ਜੇਲ੍ਹ ’ਚ ਹਨ, ਜਦਕਿ ਸੋਨੀਆ ਗਾਂਧੀ ਅਤੇ ਉਨ੍ਹਾਂ ਦੇ ਬੇਟੇ ਰਾਹੁਲ ਗਾਂਧੀ ਸਮੇਤ ਕਾਂਗਰਸੀ ਨੇਤਾ ਜ਼ਮਾਨਤ ’ਤੇ ਹਨ। ਭਾਜਪਾ ਪ੍ਰਧਾਨ ਨੇ ਕਿਹਾ ਕਿ ਮੋਦੀ ਵਿਕਾਸ ਦੇ ਹੱਕ ’ਚ ਹਨ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵੀ ਵਚਨਬੱਧ ਹਨ।
ਇਹ ਵੀ ਪੜ੍ਹੋ: ਮੈਕਸੀਕੋ ਨੇ ਆਪਣੇ ਦੂਤਘਰ 'ਚ ਪੁਲਸ ਦੇ ਦਾਖ਼ਲ ਹੋਣ 'ਤੇ ਇਕਵਾਡੋਰ ਨਾਲ ਕੂਟਨੀਤਕ ਸਬੰਧ ਤੋੜੇ
ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਨੱਡਾ ਨੇ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਹਨ ਕਿ ਮੈਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿਵਾਂਗਾ ਪਰ ‘ਇੰਡੀਆ’ ਗੱਠਜੋੜ ਦੇ ਨੇਤਾ ਕਹਿੰਦੇ ਹਨ ਕਿ ਭ੍ਰਿਸ਼ਟ ਲੋਕਾਂ ਨੂੰ ਬਚਾਓ। ਇਹ ਉਨ੍ਹਾਂ (ਵਿਰੋਧੀ ਧਿਰ) ਦੀ ਕਾਰਜਸ਼ੈਲੀ ਹੈ। ਤਾਮਿਲਨਾਡੂ ’ਚ ਡੀ. ਐੱਮ. ਕੇ. ਅਤੇ ਉਸ ਦੀ ਸਹਿਯੋਗੀ ਕਾਂਗਰਸ ਭ੍ਰਿਸ਼ਟ ਹਨ। ਉਹ ਸਾਰੇ ਆਪਣੇ ਪਰਿਵਾਰਾਂ ਤੇ ਖੁਦ ਨੂੰ ਭ੍ਰਿਸ਼ਟਾਚਾਰ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।’’ ਉਨ੍ਹਾਂ ਕਿਹਾ ਕਿ ਦੇਸ਼ ਭਰ ’ਚ ਵਿਰੋਧੀ ਧਿਰ ਦੇ ਨੇਤਾ ਪਰਿਵਾਰਵਾਦੀ ਪਾਰਟੀਆਂ ਤੋਂ ਹਨ ਅਤੇ ਆਪਣੇ ਵੰਸ਼ਵਾਦ ਅਤੇ ਪਰਿਵਾਰਵਾਦ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।’’
ਇਹ ਵੀ ਪੜ੍ਹੋ : ਇਜ਼ਰਾਈਲ-ਹਮਾਸ ਸੰਘਰਸ਼ ਨੂੰ 'ਮਨੁੱਖੀ ਆਧਾਰ 'ਤੇ ਰੋਕਿਆ' ਜਾਣਾ ਚਾਹੀਦੈ: ਸੁਨਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਮਹਾਕਾਲੇਸ਼ਵਰ ਮੰਦਰ 'ਚ ਵੀਡੀਓ ਬਣਾਉਣ ਤੋਂ ਰੋਕਣ 'ਤੇ 2 ਔਰਤਾਂ ਨੇ ਸੁਰੱਖਿਆ ਕਰਮੀਆਂ ਦੀ ਕੀਤੀ ਕੁੱਟਮਾਰ
NEXT STORY