ਰਾਏਪੁਰ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਪੰਚਕੂਲਾ 'ਚ ਆਯੋਜਿਤ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਦੇ ਨਾਲ-ਨਾਲ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਵੀ ਬੈਠਕ ਕਰਨਗੇ। ਜਾਣਕਾਰੀ ਅਨੁਸਾਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਹੁੰ ਚੁੱਕ ਸਮਾਗਮ 'ਚ ਪੀ.ਐੱਮ. ਮੋਦੀ ਸਮੇਤ ਕਈ ਕੇਂਦਰੀ ਮੰਤਰੀਆਂ ਅਤੇ 18 ਰਾਜਾਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ ਗਿਆ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ ਭਲਕੇ ਹਰਿਆਣਾ 'ਚ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣਗੇ। ਜਿੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਤੀਜੀ ਵਾਰ ਜਿੱਤ ਤੋਂ ਬਾਅਦ ਸ਼੍ਰੀ ਨਾਇਬ ਸਿੰਘ ਸੈਣੀ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਕਮਾਨ ਸੰਭਾਲਣਗੇ।
ਜ਼ਿਕਰਯੋਗ ਹੈ ਕਿ ਭਾਜਪਾ ਨੇਤਾਵਾਂ ਅਨਿਲ ਵਿੱਜ ਅਤੇ ਕ੍ਰਿਸ਼ਨਾ ਬੇਦੀ ਵੱਲੋਂ ਬੁੱਧਵਾਰ ਨੂੰ ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਰੱਖਣ ਤੋਂ ਬਾਅਦ ਉਨ੍ਹਾਂ ਨੂੰ ਵਿਧਾਇਕ ਦਲ ਦਾ ਨਵਾਂ ਨੇਤਾ ਚੁਣਿਆ ਗਿਆ ਹੈ। ਸ਼੍ਰੀ ਸੈਣੀ 17 ਅਕਤੂਬਰ ਵੀਰਵਾਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਹੁੰ ਚੁੱਕ ਸਮਾਗਮ ਨੂੰ ਸ਼ਾਨਦਾਰ ਅਤੇ ਯਾਦਗਾਰੀ ਬਣਾਉਣ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸ਼੍ਰੀ ਮੋਦੀ ਪੰਚਕੂਲਾ 'ਚ ਆਯੋਜਿਤ ਸਹੁੰ ਚੁੱਕ ਸਮਾਗਮ 'ਚ ਵੀ ਸ਼ਾਮਲ ਕਰਨਗੇ। ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਦੇ ਨਾਲ-ਨਾਲ ਮੋਦੀ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਵੀ ਬੈਠਕ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੇਕਾਬੂ ਹੋ ਕੇ ਸਕੂਲ ਬੱਸ ਨਾਲੇ 'ਚ ਡਿੱਗੀ, 30 ਬੱਚੇ ਸਨ ਸਵਾਰ
NEXT STORY