ਨਵੀਂ ਦਿੱਲੀ (ਭਾਸ਼ਾ)- ਲੋਕ ਸਭਾ ਚੋਣਾਂ ਦਾ ਆਖਰੀ ਪੜਾਅ ਪੂਰਾ ਹੋਣ ਤੋਂ ਅਗਲੇ ਦਿਨ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਭਗ 7 ਬੈਠਕਾਂ ਕਰਨਗੇ ਅਤੇ ਇਸ ਦੌਰਾਨ ਉਹ ਉੱਤਰ-ਪੂਰਬੀ ਰਾਜਾਂ ਵਿਚ ਹੜ੍ਹਾਂ ਦੀ ਸਥਿਤੀ ਅਤੇ ਦੇਸ਼ ਭਰ ਵਿਚ ਭਿਆਨਕ ਗਰਮੀ ਦੀ ਸਥਿਤੀ ਦੀ ਸਮੀਖਿਆ ਕਰਨਗੇ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਮੀਟਿੰਗਾਂ ਤੋਂ ਬਾਅਦ ਪ੍ਰਧਾਨ ਮੰਤਰੀ ਨਵੀਂ ਸਰਕਾਰ ਦੇ 100 ਦਿਨਾਂ ਦੇ ਪ੍ਰੋਗਰਾਮ ਦੇ ਏਜੰਡੇ ਦੀ ਸਮੀਖਿਆ ਕਰਨ ਲਈ ਇਕ ਲੰਬੇ ਮੰਥਨ ਸੈਸ਼ਨ ਵਿਚ ਵੀ ਹਿੱਸਾ ਲੈਣਗੇ। ਅਧਿਕਾਰੀਆਂ ਮੁਤਾਬਕ ਪਹਿਲੀ ਬੈਠਕ 'ਚ ਪ੍ਰਧਾਨ ਮੰਤਰੀ ਉੱਤਰ-ਪੂਰਬ 'ਚ ਚੱਕਰਵਾਤ ਰੇਮਲ ਤੋਂ ਬਾਅਦ ਪੈਦਾ ਹੋਈ ਹੜ੍ਹ ਦੀ ਸਥਿਤੀ ਦੀ ਸਮੀਖਿਆ ਕਰਨਗੇ। ਇਸ ਤੋਂ ਬਾਅਦ ਉਹ ਦੇਸ਼ ਵਿਚ ਅੱਤ ਦੀ ਗਰਮੀ ਅਤੇ ਲੂ (ਹੀਟਵੇਵ) ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਬੈਠਕ ਕਰਨਗੇ।
ਪ੍ਰਧਾਨ ਮੰਤਰੀ ਵੱਡੇ ਪੈਮਾਨੇ 'ਤੇ ਵਿਸ਼ਵ ਵਾਤਾਵਰਣ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਇਕ ਬੈਠਕ 'ਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਦੀਆਂ ਇਹ ਬੈਠਕਾਂ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਵੋਟਿੰਗ ਪੂਰੀ ਹੋਣ ਤੋਂ ਅਗਲੇ ਦਿਨ ਹੋ ਰਹੀਆਂ ਹਨ। ਵੋਟਿੰਗ ਪੂਰੀ ਹੋਣ ਤੋਂ ਬਾਅਦ, ਜ਼ਿਆਦਾਤਰ 'ਐਗਜ਼ਿਟ ਪੋਲ' ਨੇ ਭਵਿੱਖਬਾਣੀ ਕੀਤੀ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਹੇਠ ਰਾਸ਼ਟਰੀ ਜਨਤਾਂਤਰਿਕ ਗਠਜੋੜ (ਐੱਨਡੀਏ) ਮੁੜ ਸੱਤਾ ਵਿਚ ਵਾਪਸੀ ਕਰ ਸਕਦਾ ਹੈ। ਲੋਕ ਸਭਾ ਚੋਣਾਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੋਦੀ ਨੇ ਨਵੀਂ ਸਰਕਾਰ ਲਈ 100 ਦਿਨਾਂ ਦਾ ਏਜੰਡਾ ਤਿਆਰ ਕਰਨ ਲਈ ਵੱਖ-ਵੱਖ ਸਰਕਾਰੀ ਮੰਤਰਾਲਿਆਂ ਨੂੰ ਕੰਮ ਸੌਂਪਿਆ ਸੀ। ਉਨ੍ਹਾਂ ਨੇ ਆਪਣੇ ਮੰਤਰੀ ਮੰਡਲ ਨੂੰ ਪਹਿਲੇ 100 ਦਿਨਾਂ ਲਈ ਪ੍ਰੋਗਰਾਮਾਂ ਅਤੇ ਪਹਿਲਕਦਮੀਆਂ ਨੂੰ ਤਰਜੀਹ ਦੇਣ ਲਈ ਕਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤਿਹਾੜ ਜੇਲ੍ਹ 'ਚ ਆਤਮਸਮਰਪਣ ਕਰਨ ਤੋਂ ਪਹਿਲੇ ਰਾਜਘਾਟ, ਹਨੂੰਮਾਨ ਮੰਦਰ ਜਾਣਗੇ ਕੇਜਰੀਵਾਲ
NEXT STORY