ਜੰਮੂ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਫਰਵਰੀ ਨੂੰ ਇੱਥੇ ਮੌਲਾਨਾ ਆਜ਼ਾਦ ਸਟੇਡੀਅਮ 'ਚ ਇਕ ਜਨਤਕ ਰੈਲੀ ਨਾਲ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਰੈਲੀ ਵਾਲੀ ਥਾਂ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਟੇਡੀਅਮ 'ਚ ਹਰ ਤਰ੍ਹਾਂ ਦੀਆਂ ਖੇਡ ਗਤੀਵਿਧੀਆਂ ਵੀ ਅਸਥਾਈ ਤੌਰ 'ਤੇ ਬੰਦ ਹਨ। ਭਾਜਪਾ ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ 20 ਫਰਵਰੀ ਨੂੰ ਜੰਮੂ ਦੇ ਐੱਮਏ ਸਟੇਡੀਅਮ 'ਚ ਇਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ, ਜਿਸ 'ਚ ਲਗਭਗ 25 ਹਜ਼ਾਰ ਦਰਸ਼ਕਾਂ ਦੇ ਬੈਠਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਸ਼੍ਰੀ ਮੋਦੀ ਸਾਂਬਾ ਦੇ ਵਿਜੇਪੁਰ ਵਿਖੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਕਸ਼ਮੀਰ ਨੂੰ ਬਾਕੀ ਦੇਸ਼ ਨਾਲ ਜੋੜਨ ਵਾਲਾ ਸਭ ਤੋਂ ਉੱਚਾ ਰੇਲਵੇ ਪੁਲ, ਰਿਆਸੀ ਜ਼ਿਲ੍ਹੇ ਵਿੱਚ ਦੇਵਿਕਾ ਕਯਾਕਲਪ, ਊਧਮਪੁਰ, ਆਈਆਈਐਮ ਜੰਮੂ ਅਤੇ ਸ਼ਾਹਪੁਰ ਕੰਡੀ ਪੁਨਰ ਵਿਕਾਸ ਯੋਜਨਾ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।
ਇਹ ਵੀ ਪੜ੍ਹੋ : ਕਿਸਾਨਾਂ ਦੇ ਦਿੱਲੀ ਕੂਚ 'ਤੇ CM ਖੱਟੜ ਦਾ ਬਿਆਨ, ਕਿਹਾ- ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਪੰਜਾਬ ਹੀ ਕੱਢੇ
ਪਾਰਟੀ ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਇਨ੍ਹਾਂ ਪ੍ਰਾਜੈਕਟਾਂ ਦਾ ਈ-ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਵਿਚ ਕਈ ਹੋਰ ਵਿਕਾਸ ਕਾਰਜਾਂ ਦਾ ਈ-ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਪਣੀ ਨਿਰਧਾਰਤ ਜੰਮੂ ਰੈਲੀ ਅਤੇ ਹੋਰ ਪ੍ਰੋਗਰਾਮਾਂ ਤੋਂ ਪਹਿਲਾਂ, ਸ਼੍ਰੀ ਮੋਦੀ ਦੇ 17-18 ਫਰਵਰੀ ਨੂੰ ਨਵੀਂ ਦਿੱਲੀ 'ਚ ਦੋ ਦਿਨਾਂ ਵਰਕਿੰਗ ਗਰੁੱਪ ਦੀ ਮੀਟਿੰਗ ਦੌਰਾਨ ਪਾਰਟੀ ਦੇ ਜੰਮੂ ਅਤੇ ਕਸ਼ਮੀਰ ਕੇਡਰ ਨਾਲ ਮਿਲਣ ਦੀ ਵੀ ਉਮੀਦ ਹੈ। ਉਨ੍ਹਾਂ ਕਿਹਾ,“ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ 17-18 ਫਰਵਰੀ ਨੂੰ ਭਾਰਤ ਮੰਡਪਮ ਵਿਖੇ ਦੋ ਦਿਨਾ ਰਾਸ਼ਟਰੀ ਸੰਮੇਲਨ ਆਯੋਜਿਤ ਕੀਤਾ ਗਿਆ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਇਸ ਦਾ ਉਦਘਾਟਨ ਕਰਨਗੇ ਅਤੇ ਪ੍ਰਧਾਨ ਮੰਤਰੀ ਦੇ ਸਮਾਪਤੀ ਭਾਸ਼ਣ ਨਾਲ ਸਮਾਗਮ ਦੀ ਸਮਾਪਤੀ ਹੋਵੇਗੀ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨਾਂ ਦੇ ਟਰੈਕਟਰਾਂ ਨੂੰ ਰੋਕਣ ਲਈ ਪੁਲਸ ਲਾ ਰਹੀ ਪੂਰਾ ਵਾਹ, ਵੇਖੋ ਕੀ ਲਾਇਆ ਜੁਗਾੜ
NEXT STORY