ਸ਼੍ਰੀਨਗਰ— ਦੱਖਣੀ ਕਸ਼ਮੀਰ ਦੇ ਸ਼ੋਪੀਆ ਜ਼ਿਲੇ 'ਚ ਵੀਰਵਾਰ ਦੇਰ ਰਾਤ ਅੱਤਵਾਦੀਆਂ ਨੇ ਸਾਬਕਾ ਨੇਤਾ ਮੁਹੰਮਦ ਸ਼ਫੀ ਬਾਂਡੇ ਦੇ ਘਰ 'ਤੇ ਹਮਲਾ ਕਰ ਦਿੱਤਾ ਅਤੇ ਪੁਲਸ ਕਰਮਚਾਰੀਆਂ ਤੋਂ ਚਾਰ ਰਾਈਫਲਜ਼ ਲੁੱਟ ਕੇ ਫਰਾਰ ਹੋ ਗਏ।
ਜਾਣਕਾਰੀ ਮੁਤਾਬਕ ਸ਼ੋਪੀਆਂ ਦੇ ਬੋਨਾਬਜਾਰ ਇਲਾਕੇ 'ਚ ਸਾਬਕਾ ਕਾਂਗਰਸ ਨੇਤਾ ਮੁਹੰਮਦ ਸ਼ਫੀ ਬਾਂਡੇ ਦੇ ਘਰ 'ਤੇ ਸੁਰੱਖਿਆ ਲਈ ਤਾਇਨਾਤ ਪੁਲਸ ਕਰਮਚਾਰੀਆਂ 'ਤੇ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਸੀਨੀਅਰ ਅਧਿਕਾਰੀ ਨੇ ਅੱਤਵਾਦੀਆਂ ਕੋਲੋ ਚਾਰ ਰਾਈਫਲਜ਼ ਨੂੰ ਲੁੱਟਣ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਅਤੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਉੱਧਵ ਠਾਕਰੇ ਦਾ ਅੱਜ ਜਨਮਦਿਨ, ਰਾਹੁਲ ਗਾਂਧੀ ਨੇ ਟਵੀਟ ਕਰਕੇ ਦਿੱਤੀ ਵਧਾਈ
NEXT STORY